NIA ਨੇ ਜੰਮੂ ਕਸ਼ਮੀਰ ਦੇ ਕੁਪਵਾੜਾ ਚ ਨਾਰਕੋ ਅੱਤਵਾਦ ਮਾਮਲੇ ਚ ਜਾਇਦਾਦਾਂ ਕੀਤੀਆਂ ਕੁਰਕ

ਰਾਸ਼ਟਰੀ ਜਾਂਚ ਏਜੰਸੀ ਨੇ ਸ਼ਨੀਵਾਰ ਨੂੰ ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ‘ਚ ਨਾਰਕੋ-ਅੱਤਵਾਦ ਮਾਮਲੇ ‘ਚ ਦੋਸ਼ੀ 2 ਲੋਕਾਂ ਦੀ ਜਾਇਦਾਦ ਕੁਰਕ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਉੱਤਰੀ ਕਸ਼ਮੀਰ ਜ਼ਿਲ੍ਹੇ ਦੇ ਹੰਦਵਾੜਾ ਇਲਾਕੇ ‘ਚ ਸਥਿਤ 2 ਰਿਹਾਇਸ਼ੀ ਜਾਇਦਾਦਾਂ ਨੂੰ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੀ ਧਾਰਾ 25 ਦੇ ਅਧੀਨ ਕੁਰਕ ਕੀਤਾ ਗਿਆ ਹੈ। 

ਅਧਿਕਾਰੀਆਂ ਨੇ ਕਿਹਾ ਕਿ ਮਾਮਲਾ ਹੰਦਵਾੜਾ-ਕੁਪਵਾੜਾ ਖੇਤਰ ‘ਚ ਸਰਗਰਮ ਲਸ਼ਕਰ-ਏ-ਤੋਇਬਾ (ਐੱਲ.ਈ.ਟੀ.) ਅਤੇ ਹਿਜ਼ਬੁਲ ਮੁਜਾਹੀਦੀਨ (ਐੱਚ.ਐੱਮ.) ਵਲੋਂ ਅੱਤਵਾਦੀ ਗਤੀਵਿਧੀਆਂ ਨੂੰ ਵਿੱਤ ਪੋਸ਼ਿਤ ਕਰਨ ਲਈ ਨਸ਼ੀਲੀਆਂ ਦਵਾਈਆਂ ਦੀ ਆਮਦਨ ਦੀ ਵਰਤੋਂ ਨਾਲ ਸੰਬੰਧਤ ਹੈ।

Leave a Reply

Your email address will not be published. Required fields are marked *