
ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇੱਕ ਮੋਬਾਈਲ ਐਪ ਲਾਂਚ ਕੀਤਾ ਜੋ CAA ਦੇ ਤਹਿਤ ਅਰਜ਼ੀ ਦੇਣ ਦੀ ਸਹੂਲਤ ਪ੍ਰਦਾਨ ਕਰੇਗਾ। ਗ੍ਰਹਿ ਮੰਤਰਾਲੇ ਦੇ ਬੁਲਾਰੇ ਅਨੁਸਾਰ ਐਪ ਨੂੰ ਗੂਗਲ ਪਲੇ ਸਟੋਰ ਜਾਂ ਕੇਂਦਰ ਸਰਕਾਰ ਦੀ ਵੈੱਬਸਾਈਟ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।
ਬੁਲਾਰੇ ਨੇ ਦੱਸਿਆ ਕਿ CAA-2019 ਮੋਬਾਈਲ ਐਪ ਨੂੰ ਨਾਗਰਿਕਤਾ ਸੋਧ-2019 ਤਹਿਤ ਅਪਲਾਈ ਕਰਨ ਲਈ ਲਾਂਚ ਕੀਤਾ ਗਿਆ ਹੈ। ਇਸ ਤੋਂ ਪਹਿਲਾਂ, ਗ੍ਰਹਿ ਮੰਤਰਾਲੇ ਨੇ CAA ਦੇ ਤਹਿਤ ਭਾਰਤੀ ਨਾਗਰਿਕਤਾ ਲਈ ਅਰਜ਼ੀ ਦੇਣ ਦੇ ਯੋਗ ਲੋਕਾਂ ਲਈ ਪੋਰਟਲ ਲਾਂਚ ਕੀਤਾ ਸੀ।