
ਦੇਰ ਰਾਤ ਮਿਲਾਪ ਚੌਂਕ ‘ਚ ਸਥਿਤ ਇਕ ਚਾਂਪ ਦੀ ਦੁਕਾਨ ਨੇੜੇ 2 ਧਿਰਾਂ ’ਚ ਹੋਏ ਝਗੜੇ ਤੋਂ ਬਾਅਦ ਭਾਰੀ ਹੰਗਾਮਾ ਹੋ ਗਿਆ। ਇਸ ਦੌਰਾਨ ਇੱਟਾਂ-ਪੱਥਰ ਵੀ ਚੱਲੇ ਅਤੇ ਇਕ ਦੁਕਾਨ ਦੇ ਸ਼ੀਸ਼ੇ ਵੀ ਟੁੱਟ ਗਏ। ਝਗੜੇ ਦੌਰਾਨ ਕੁਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਹਾਲਾਂਕਿ ਝਗੜੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਹੰਗਾਮੇ ਦੀ ਸੂਚਨਾ ਮਿਲਦੇ ਹੀ ਪੀ. ਸੀ. ਆਰ. ਪੁਲਸ ਟੀਮ ਮੌਕੇ ’ਤੇ ਪੁੱਜੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਕੁਝ ਲੋਕਾਂ ਨੂੰ ਹਿਰਾਸਤ ‘ਚ ਲਿਆ ਹੈ।ਉਸ ਦੀ ਦੁਕਾਨ ’ਚ ਕੋਈ ਲੜਾਈ ਨਹੀਂ ਹੋਈ ਅਤੇ ਉਨ੍ਹਾਂ ਨੇ ਨਾ ਹੀ ਕੋਈ ਸ਼ਿਕਾਇਤ ਕੀਤੀ ਹੈ। ਪੁਲਸ ਦੇ ਪਹੁੰਚਣ ਤੋਂ ਪਹਿਲਾਂ ਹੀ ਹਮਲਾਵਰ ਫਰਾਰ ਹੋ ਗਏ। ਇਸ ਦੌਰਾਨ ਕੁਝ ਲੋਕ ਜ਼ਖ਼ਮੀ ਹੋਏ ਹਨ। ਪੁਲਸ ਇਨ੍ਹਾਂ ’ਚੋਂ ਕੁਝ ਨੂੰ ਥਾਣੇ ਲੈ ਗਈ ਹੈ, ਜਿੱਥੇ ਉਨ੍ਹਾਂ ਤੋਂ ਮਾਮਲੇ ਸਬੰਧੀ ਜਾਣਕਾਰੀ ਲਈ ਜਾ ਰਹੀ ਹੈ। ਪੁਲਸ ਨੇ ਦੱਸਿਆ ਕਿ ਝਗੜੇ ਦੇ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗੇਗਾ, ਜਿਸ ਤੋਂ ਬਾਅਦ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।