
ਦਿੱਲੀ ਵਿਧਾਨ ਸਭਾ ਦੀ ਬੈਠਕ ਸੋਮਵਾਰ ਨੂੰ ਆਮ ਆਦਮੀ ਪਾਰਟੀ (ਆਪ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮੈਂਬਰਾਂ ਦੀ ਨਾਅਰੇਬਾਜ਼ੀ ਦਰਮਿਆਨ 8 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਗਈ। ‘ਆਪ’ ਵਿਧਾਇਕ ਰਾਜੇਸ਼ ਗੁਪਤਾ ਨੇ ਭਾਜਪਾ ‘ਤੇ ਆਬਕਾਰੀ ਨੀਤੀ ਮਾਮਲੇ ‘ਚ ਇਕ ਦੋਸ਼ੀ ਤੋਂ ਚੋਣ ਬਾਂਡ ਰਾਹੀਂ 60 ਕਰੋੜ ਰੁਪਏ ਵਸੂਲਣ ਦਾ ਦੋਸ਼ ਲਗਾਇਆ ਅਤੇ ਭਾਜਪਾ ਤੋਂ ਇਸ ‘ਤੇ ਜਵਾਬ ਮੰਗਿਆ।
ਇਸ ਤੋਂ ਬਾਅਦ ‘ਆਪ’ ਵਿਧਾਇਕ ਸਦਨ ਦੇ ਆਸਨ ਨੇੜੇ ਆ ਗਏ ਅਤੇ ਭਾਜਪਾ ਤੋਂ ਚੋਣ ਬਾਂਡ ਮੁੱਦੇ ‘ਤੇ ਜਵਾਬ ਮੰਗਦੇ ਹੋਏ ਨਾਅਰੇ ਲਗਾਉਣ ਲੱਗੇ। ਇਸ ਦੇ ਜਵਾਬ ‘ਚ ਭਾਜਪਾ ਵਿਧਾਇਕਾਂ ਨੇ ‘ਆਪ’ ਖ਼ਿਲਾਫ਼ ਨਾਅਰੇਬਾਜ਼ੀ ਕੀਤੀ, ਜਿਸ ਤੋਂ ਬਾਅਦ ਸਦਨ ਦੀ ਕਾਰਵਾਈ 8 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਗਈ।