
ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਈ ਵੱਡੀਆਂ ਹਸਤੀਆਂ ਦਾ ਰਾਜਨੀਤਕ ਪਾਰਟੀ ਜੁਆਇਨ ਕਰਨ ਦਾ ਸਿਲਸਿਲਾ ਜਾਰੀ ਹੈ। ਇਸੇ ਦਰਮਿਆਨ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਹਰਿਆਣਾ ਵਿਚ ਭਿਵਾਨੀ ਦੇ ਰਹਿਣ ਵਾਲੇ ਮੁੱਕੇਬਾਜ਼ ਵਿਜੇਂਦਰ ਸਿੰਘ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਨਵੀਂ ਦਿੱਲੀ ਵਿਚ ਭਾਜਪਾ ਦੇ ਮੁੱਖ ਦਫਤਰ ਵਿਚ ਪਾਰਟੀ ਜੁਆਇਨ ਕੀਤੀ।
ਦੱਸ ਦੇਈਏ ਕਿ ਚਰਚਾ ਸੀ ਕਿ ਵੀਜੇਂਦਰ ਸਿੰਘ ਕਾਂਗਰਸ ਦੀ ਟਿਕਟ ‘ਤੇ ਮਥੁਰਾ ਤੋਂ ਚੋਣ ਲੜ ਸਕਦੇ ਹਨ ਪਰ ਉਸ ਤੋਂ ਪਹਿਲਾਂ ਹੀ ਵਿਜੇਂਦਰ ਨੇ ਕਾਂਗਰਸ ਛੱਡ ਕੇ ਭਾਜਪਾ ਜੁਆਇਨ ਕਰ ਲਈ ਹੈ। ਵਿਜੇਂਦਰ ਸਿੰਘ ਸਾਲ 2019 ਦੀ ਚੋਣ ਕਾਂਗਰਸ ਦੀ ਟਿਕਟ ‘ਤੇ ਦੱਖਣੀ ਦਿੱਲੀ ਤੋਂ ਲੜ ਚੁੱਕੇ ਹਨ। ਉਹ ਭਾਜਪਾ ਦੇ ਰਮੇਸ਼ ਬਿਥੂੜੀ ਤੋਂ 6 ਲੱਖ ਵੋਟਾਂ ਨਾਲ ਹਾਰੇ ਸਨ।
ਵਿਜੇਂਦਰ ਨੇ 3 ਮਹੀਨੇ ਪਹਿਲਾਂ ਇਕ ਟਵੀਟ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਿਖਿਆ-‘ਰਾਜਨੀਤੀ ਨੂੰ ਰਾਮ-ਰਾਮ ਭਾਈ’। ਉਨ੍ਹਾਂ ਦੇ ਇਸ ਬਿਆਨ ਤੋਂ ਕਿਆਸ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਨੇ ਸਿਆਸਤ ਤੋਂ ਤੌਬਾ ਕਰ ਲਈ ਹੈ। ਹਾਲਾਂਕਿ ਇਸ ਦੇ ਬਾਅਦ ਉਨ੍ਹਾਂ ਨੇ ਇਸ ਨੂੰ ਖਾਰਜ ਕਰਦੇ ਹੋਏ ਸਿਆਸਤ ਵਿਚ ਸਰਗਰਮ ਰਹਿਣ ਦਾ ਵੀ ਐਲਾਨ ਕੀਤਾ ਸੀ।