
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਨਾਗਰਿਕਤਾ ਸੋਧ ਐਕਟ (CAA) ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ CAA ਦੇ ਲਾਗੂ ਹੋਣ ਨਾਲ ਕਿਸੇ ਵੀ ਭਾਰਤੀ ਦੀ ਨਾਗਰਿਕਤਾ ਨਹੀਂ ਜਾਵੇਗੀ, ਭਾਵੇਂ ਹੀ ਉਹ ਕਿਸੇ ਵੀ ਧਰਮ ਨਾਲ ਸਬੰਧ ਰੱਖਦਾ ਹੋਵੇ। ਉਨ੍ਹਾਂ ਨੇ ਵਿਰੋਧੀ ਧਿਰ ਦੀ ਪਾਰਟੀ ਕਾਂਗਰਸ ਅਤੇ ਦ੍ਰਵਿੜ ਮੁਨੇਤਰ ਕਸ਼ਗਮ (ਦਰਮੁਕ) ‘ਤੇ ਇਸ ਮੁੱਦੇ ਨੂੰ ਲੈ ਕੇ ਭਰਮ ਪੈਦਾ ਕਰਨ ਦਾ ਦੋਸ਼ ਲਾਇਆ।
ਰਾਜਨਾਥ ਸਿੰਘ ਨੇ ਕਿਹਾ ਕਿ ਅਸੀਂ ਨਾਗਰਿਕਤਾ ਕਾਨੂੰਨ ਦਾ ਵਾਅਦਾ ਕੀਤਾ ਸੀ ਅਤੇ ਇਸ ਨੂੰ ਪੂਰਾ ਕੀਤਾ ਹੈ। ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਭਾਰਤ ਦਾ ਕੋਈ ਵੀ ਨਾਗਰਿਕ ਆਪਣੀ ਨਾਗਰਿਕਤਾ ਨਹੀਂ ਗੁਆਏਗਾ। ਚਾਹੇ ਉਹ ਹਿੰਦੂ, ਮੁਸਲਿਮ, ਈਸਾਈ, ਪਾਰਸੀ ਜਾਂ ਯਹੂਦੀ ਹੋਵੇ। ਉਨ੍ਹਾਂ ਕਿਹਾ ਕਿ ਦਰਮੁਕ ਅਤੇ ਕਾਂਗਰਸ ਇਸ ਮਾਮਲੇ ‘ਤੇ ਭਰਮ ਪੈਦਾ ਕਰ ਰਹੇ ਹਨ। ਰਾਜਨਾਥ ਸਿੰਘ ਨੇ ਕਿਹਾ ਕਿ ਅਸੀਂ ਕਿਸੇ ਵੀ ਧਰਮ ਦੇ ਵਿਰੁੱਧ ਹੋਣ ਵਾਲੇ ਹਰ ਅੱਤਿਆਚਾਰ ਦੇ ਖਿਲਾਫ ਆਪਣੀਆਂ ਮਾਵਾਂ ਅਤੇ ਭੈਣਾਂ ਦੇ ਨਾਲ ਖੜ੍ਹੇ ਹਾਂ ਅਤੇ ਅਸੀਂ ਤਿੰਨ ਤਲਾਕ ਨੂੰ ਖਤਮ ਕਰਕੇ ਇਹ ਸਾਬਤ ਕੀਤਾ ਹੈ।