
ਪਿੰਡ ਲਾਲਚੀਆਂ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਜਾਣ ਦੀ ਸੂਚਨਾ ਮਿਲੀ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਮਨਜੀਤ ਸਿੰਘ (25) ਪੁੱਤਰ ਬਖਸ਼ੀਸ਼ ਸਿੰਘ ਵਜੋਂ ਹੋਈ ਹੈ, ਜੋ ਪਿਛਲੇ ਕੁਝ ਸਮੇਂ ਤੋਂ ਨਸ਼ੇ ਕਰਨ ਦਾ ਆਦੀ ਸੀ। ਬੀਤੇ ਸ਼ਨੀਵਾਰ ਦੀ ਸ਼ਾਮ ਨੌਜਵਾਨ ਨੇੜਲੇ ਪਿੰਡ ਜੁਆਏ ਸਿੰਘ ਵਾਲਾ ਦੇ ਕੋਲ ਨਸ਼ੇ ਦੀ ਓਵਰਡੋਜ਼ ਕਾਰਨ ਮੋਟਰਸਾਈਕਲ ਸਮੇਤ ਡਿੱਗਿਆ ਪਿਆ ਸੀ।
ਇਸ ਮੌਕੇ ਲੋਕਾਂ ਵੱਲੋਂ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਜੋ ਨਸ਼ਾ ਸਮੱਗਲਰ ਇਲਾਕੇ ਅੰਦਰ ਸ਼ਰੇਆਮ ਨਸ਼ਾ ਵੇਚ ਰਹੇ ਹਨ, ਉਨ੍ਹਾਂ ਨੂੰ ਫੜ੍ਹ ਕੇ ਜੇਲ੍ਹ ਵਿਚ ਬੰਦ ਕੀਤਾ ਜਾਵੇ। ਉਨ੍ਹਾਂ ਦੇ ਖ਼ਿਲਾਫ਼ ਬਣਦੀ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਇਸ ਤਰ੍ਹਾਂ ਲੋਕਾਂ ਦੇ ਘਰਾਂ ਦੇ ਚਿਰਾਗ ਨਾ ਬੁੱਝ ਸਕਣ।