
ਇਟਲੀ ਵਿੱਚ ਸਿੱਖ ਪੰਥ ਵੱਲੋਂ ਕੀਤੇ ਜਾਂਦੇ ਧਾਰਮਿਕ ਸਮਾਗਮਾਂ ਵਿੱਚ ਹਮੇਸ਼ਾ ਮੋਢੀ ਰਿਹਾ ਹੈ। ਇਟਲੀ ਵਿੱਚ ਗੁਰਦੁਆਰਾ ਸਿੰਘ ਸਭਾ, ਨੋਵੇਲਾਰਾ ਇੱਕ ਇਤਿਹਾਸਕ ਅਸਥਾਨ ਵੱਜੋਂ ਮਹੱਤਤਾ ਰੱਖਦਾ ਹੈ। ਬੀਤੇ ਦਿਨ ਗੁਰਦੁਆਰਾ ਸਾਹਿਬ ਵਿਖੇ ਸਾਹਿਬ-ਏ-ਕਮਾਲ ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵੱਲੋਂ ਬਖਸ਼ੀ ਅੰਮ੍ਰਿਤ ਦੀ ਦਾਤ ਜਿਸ ਨੇ ਦੱਬੇ ਕੁਚਲੇ ‘ਤੇ ਮਜ਼ਲੂਮ ਲੋਕਾਂ ਵਿੱਚ ਹਿੰਮਤ,ਦਲੇਰੀ ਅਤੇ ਅਣਖ ਨਾਲ ਸਿਰ ਉੱਚਾ ਕਰਕੇ ਜਿਉਣ ਦਾ ਜਜ਼ਬਾ ਭਰ ਦਿੱਤਾ ਸੀ।ਜਿਸ ਵਿੱਚ ਇੰਗਲੈਂਡ ਤੋਂ ਭਾਈ ਬਲਦੇਵ ਸਿੰਘ, ਭਾਈ ਰੇਸ਼ਮ ਸਿੰਘ ਅਤੇ ਭਾਈ ਸਤਨਾਮ ਸਿੰਘ ਦੇ ਜਥੇ ਨੇ ਉਚੇਚੇ ਤੌਰ ‘ਤੇ ਹਾਜ਼ਰੀ ਭਰੀ ਅਤੇ ਅੰਮ੍ਰਿਤ ਅਭਿਲਾਖੀ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੀ ਹਜ਼ੂਰੀ ਵਿੱਚ ਪੂਰਨ ਗੁਰ-ਮਰਿਯਾਦਾ ਅਨੁਸਾਰ ਅੰਮ੍ਰਿਤ ਪਾਨ ਕਰਵਾਇਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ 50 ਤੋਂ ਵੱਧ ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਕਕਾਰਾਂ ਦੀ ਸੇਵਾ ਗੁਰਦੁਆਰਾ ਸਾਹਿਬ ਵੱਲੋਂ ਕੀਤੀ ਗਈ ਅਤੇ ਗੁਰੂ ਸਾਹਿਬ ਦੀ ਕਿਰਪਾ ਨਾਲ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਕੀਤੇ ਜਾਂਦੇ ਰਹਿਣਗੇ।