ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਭਾਜਪਾ ਉਮੀਦਵਾਰਾਂ ਲਈ ਜਾਰੀ ਕੀਤਾ ਸੁਆਲਨਾਮਾ

ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਚੋਣਾਂ ‘ਚ ਉਮੀਦਵਾਰਾਂ ਲਈ ਇੱਕ ਸੁਆਲਨਾਮਾ ਜਾਰੀ ਕੀਤਾ। ‘ਸੰਯੁਕਤ ਕਿਸਾਨ ਮੋਰਚਾ’ ਪੰਜਾਬ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਜਿਸ ਵਿੱਚ ਸ. ਬਲਬੀਰ ਸਿੰਘ ਰਾਜੇਵਾਲ, ਪ੍ਰੇਮ ਸਿੰਘ ਭੰਗੂ, ਰਵਨੀਤ ਸਿੰਘ ਬਰਾੜ, ਅੰਗਰੇਜ ਸਿੰਘ ਭਦੌੜ ਅਤੇ ਬਲਦੇਵ ਸਿੰਘ ਨਿਹਾਲਗੜ੍ਹ ਸ਼ਾਮਲ ਸਨ, ਨੇ ਇਹ ਸੁਆਲਨਾਮਾ ਤਿਆਰ ਕਰਕੇ ਪ੍ਰੈੱਸ ਲਈ ਜਾਰੀ ਕੀਤਾ। ਕਿਸਾਨ ਆਗੂਆਂ ਨੇ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਕਾਰਪੋਰੇਟ ਪੱਖੀ, ਕਿਸਾਨ ਮਜ਼ਦੂਰ ਵਿਰੋਧੀ, ਫੈਡਰਲਿਜ਼ਮ ਵਿਰੋਧੀ ਅਤੇ ਜਮਹੂਰੀਅਤ ਵਿਰੋਧੀ ਹਨ। ਇਸ ਲਈ ਭਾਜਪਾ ਦੇ ਉਮੀਦਵਾਰ ਜਦੋਂ ਵੀ ਕਿਸੇ ਪਿੰਡ ਜਾਂ ਸ਼ਹਿਰ ਵਿੱਚ ਵੋਟਾਂ ਮੰਗਣ ਵਾਸਤੇ ਆਉਣ ਤਾਂ ਕਿਸਾਨ ਜੱਥੇਬੰਦੀਆਂ ਅਤੇ ਆਮ ਲੋਕਾਂ ਨੂੰ ਸੱਦਾ ਦਿੱਤਾ ਗਿਆ ਕਿ ਉਹ ਸ਼ਾਂਤਮਈ ਰਹਿੰਦੇ ਹੋਏ ਭਾਜਪਾ ਉਮੀਦਵਾਰਾਂ ਨੂੰ ਹੇਠਲੇ ਸਵਾਲ ਕਰਨ। ਆਗੂਆਂ ਨੇ ਕਿਹਾ ਕਿ ਜਦੋਂ ਭਾਜਪਾ ਦੇ ਉਮੀਦਵਾਰ ਵੋਟਾਂ ਮੰਗਣ ਆਉਂਦੇ ਹਨ ਤਾਂ ਵੋਟਾਂ ਮੰਗਣਾ ਉਨ੍ਹਾਂ ਦਾ ਅਧਿਕਾਰ ਹੈ ਅਤੇ ਸਵਾਲ ਕਰਨੇ ਲੋਕਾਂ ਦਾ ਜਮਹੂਰੀ ਅਧਿਕਾਰ ਹੈ।

Leave a Reply

Your email address will not be published. Required fields are marked *