
ਮਾਨਯੋਗ ਇਲੈਕਸ਼ਨ ਕਮਿਸ਼ਨ ਦੀ ਹਦਾਇਤਾਂ ਅਨੁਸਾਰ, ਸ੍ਰੀ ਅੰਕੁਰ ਗੁਪਤਾ, ਆਈ.ਪੀ.ਐਸ, ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਸ੍ਰੀਮਤੀ ਜਸਰੂਪ ਕੌਰ ਬਾਠ, ਆਈ.ਪੀ.ਐਸ, ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਜਲੰਧਰ ਦਿਹਾਤੀ, ਸ੍ਰੀ ਅਮਨਦੀਪ ਸਿੰਘ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਜੀ ਦੀ ਅਗਵਾਈ ਹੇਠ ਇੰਸਪੈਕਟਰ ਯਾਦਵਿੰਦਰ ਸਿੰਘ ਮੁੱਖ ਅਫਸਰ ਥਾਣਾ ਸ਼ਾਹਕੋਟ ਪੁਲਿਸ ਪਾਰਟੀ ਵੱਲੋਂ ਸ਼ਰਾਬ ਨਜਾਇਜ ਕਸੀਦ ਕਰਨ ਲਈ ਭੱਠੀ ਲਗਾਉਣ ਲਈ ਤਿਆਰੀ ਕਰ ਰਹੇ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 300 ਲੀਟਰ ਲਾਹਣ ਅਤੇ ਭੱਠੀ ਦਾ ਸਮਾਨ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ।
1)
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਯਾਦਵਿੰਦਰ ਸਿੰਘ ਮੁੱਖ ਅਫਸਰ ਥਾਣਾ ਸ਼ਾਹਕੋਟ ਨੇ ਦੱਸਿਆ ਕਿ ਅੱਜ ਮਿਤੀ 09.04.2024 ਨੂੰ ASI ਸਲਿੰਦਰ ਸਿੰਘ ਥਾਣਾ ਸ਼ਾਹਕੋਟ ਨੇ ਸਮੇਤ ਪੁਲਿਸ ਪਾਰਟੀ ਦੇ ਖੂਫੀਆ ਇਤਲਾਹ ਮਿਲਣ ਤੇ ਪਿੰਡ ਜਾਫਰਵਾਲ ਪੁੱਜਾ। ਜਿੱਥੇ ਕਿ ਤਰਸੇਮ ਸਿੰਘ ਪੁੱਤਰ ਅਮਰਜੀਤ ਵਾਸੀ ਜਾਫਰਵਾਲ ਥਾਣਾ ਸ਼ਾਹਕੋਟ ਜਿਲ੍ਹਾ ਜਲੰਧਰ ਨਾਮ ਦੇ ਵਿਅਕਤੀ ਵੱਲੋ ਆਪਣੇ ਘਰ ਵਿੱਚ ਭੱਠੀ ਲਗਾ ਕੇ ਸ਼ਰਾਬ ਨਜਾਇਜ ਕਸੀਦ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ, ਜਿਸ ਦੇ ਘਰ ਰੇਡ ਕਰਕੇ ਤਰਸੇਮ ਸਿੰਘ ਉਕਤ ਨੂੰ ਕਾਬੂ ਕਰਕੇ ਇਸ ਦੇ ਕਬਜਾ ਵਿੱਚੋ 300 ਲੀਟਰ ਲਾਹਣ, ਭੱਠੀ ਦਾ ਸਮਾਨ ਬ੍ਰਾਮਦ ਕੀਤਾ ਗਿਆ ਅਤੇ ਇਸ ਦੇ ਖਿਲਾਫ ਮੁਕੱਦਮਾ ਨੰਬਰ 44 ਮਿਤੀ 09.04.2024 ਅ/ਧ 61-1-14 Ex Act ਥਾਣਾ ਸ਼ਾਹਕੋਟ ਜਿਲ੍ਹਾ ਜਲੰਧਰ ਦਰਜ ਰਜਿਸਟਰ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਨੂੰ ਕੱਲ ਪੇਸ਼ ਅਦਾਲਤ ਕੀਤਾ ਜਾਵੇਗਾ।