
ਭਾਰਤੀ ਜਨਤਾ ਪਾਰਟੀ ਵਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ਤੋਂ ਸੰਜੇ ਟੰਡਨ ਉਮੀਦਵਾਰ ਬਣਾਇਆ ਗਿਆ ਹੈ। ਸੰਜੇ ਟੰਡਨ ਨੇ ਇਸ ਦੇ ਲਈ ਪਾਰਟੀ ਦਾ ਧੰਨਵਾਦ ਕੀਤਾ ਹੈ ਅਤੇ ਉਨ੍ਹਾਂ ਨੂੰ ਇਹ ਮੌਕਾ ਦਿੱਤਾ ਗਿਆ। ਸੰਜੇ ਟੰਡਨ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਨ ਨੂੰ ਭਰੋਸਾ ਦਿਵਾਉਂਦੇ ਹਨ ਕਿ 400 ਸੀਟਾਂ ‘ਚੋਂ ਸਭ ਤੋਂ ਪਹਿਲਾਂ ਚੰਡੀਗੜ੍ਹ ਦੀ ਸੀਟ ਅਸੀਂ ਪਾਰਟੀ ਦੀ ਝੋਲੀ ‘ਚ ਪਾਵਾਂਗੇ ਅਤੇ ਚੰਡੀਗੜ੍ਹ ਨੂੰ ਹੋਰ ਅੱਗੇ ਵਧਾਉਣ ਦੀ ਪੂਰੀ ਕੋਸ਼ਿਸ਼ ਕਰਾਂਗੇ।
ਉਨ੍ਹਾਂ ਕਿਹਾ ਕਿ ਜਿੱਥੋਂ ਉਨ੍ਹਾਂ ਨੇ ਛੱਡਿਆ ਹੈ, ਅਸੀਂ ਉੱਥੋਂ ਹੀ ਆਪਣਾ ਕੰਮ ਸ਼ੁਰੂ ਕਰਾਂਗੇ ਤਾਂ ਜੋ ਕਈ ਵੀ ਚੀਜ਼ ਅਧੂਰੀ ਨਾ ਰਹਿ ਜਾਵੇ। ਸੰਜੇ ਟੰਡਨ ਨੇ ਕਿਹਾ ਕਿ ਚੰਡੀਗੜ੍ਹ ਦੇ ਬਹੁਤ ਸਾਰੇ ਅਜਿਹੇ ਮੁੱਦੇ ਹਨ, ਜਿਨ੍ਹਾਂ ਬਾਰੇ ਲੋਕ ਚਾਹੁੰਦੇ ਹਨ ਕਿ ਉੁਨ੍ਹਾਂ ਬਾਰੇ ਜਲਦੀ ਤੋਂ ਜਲਦੀ ਫ਼ੈਸਲਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੇਰੀ ਪਹਿਲੀ ਕੋਸ਼ਿਸ਼ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਦੀ ਰਹੇਗੀ।