
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਕਿਹਾ ਕਿ ਦੇਸ਼ ਦੇ ਸਾਹਮਣੇ ਦੋ ਸਭ ਤੋਂ ਵੱਡੇ ਮੁੱਦੇ ਬੇਰੁਜ਼ਗਾਰੀ ਅਤੇ ਮਹਿੰਗਾਈ ਹਨ ਪਰ ਕਿਤੇ ਕੋਈ ਸੁਣਵਾਈ ਨਹੀਂ ਹੋ ਰਹੀ। ਨਾਲ ਹੀ ਉਨ੍ਹਾਂ ਕਿਹਾ ਕਿ ਇਹ ਆਮ ਚੋਣਾਂ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਦੀਆਂ ਚੋਣਾਂ ਹਨ। ਰਾਹੁਲ ਗਾਂਧੀ ਸਰਹੱਦੀ ਸ਼ਹਿਰ ਅਨੂਪਗੜ੍ਹ ਵਿੱਚ ਕਾਂਗਰਸ ਦੀ ਚੋਣ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਰਾਹੁਲ ਨੇ ਕਿਹਾ ਕਿ ਇਹ ਚੋਣ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਦੀ ਚੋਣ ਹੈ।
ਇਹ ਚੋਣ 90 ਫੀਸਦੀ ਲੋਕਾਂ ਦੀ ਚੋਣ ਹੈ…ਪੱਛੜੇ ਲੋਕਾਂ, ਦਲਿਤਾਂ, ਆਦਿਵਾਸੀਆਂ, ਗਰੀਬ ਆਮ ਜਾਤੀ ਦੇ ਲੋਕਾਂ ਦੀ। ਇੱਕ ਪਾਸੇ ਅਡਾਨੀ ਜੀ ਅਤੇ ਭਾਰਤ ਦੇ ਵੱਡੇ ਅਰਬਪਤੀ… ਸਾਰੀ ਦੌਲਤ ਉਨ੍ਹਾਂ ਦੇ ਹੱਥਾਂ ਵਿੱਚ ਹੈ। ਬੀਕਾਨੇਰ ਤੋਂ ਕਾਂਗਰਸ ਦੇ ਉਮੀਦਵਾਰ ਗੋਵਿੰਦ ਰਾਮ ਮੇਘਵਾਲ ਅਤੇ ਗੰਗਾਨਗਰ ਤੋਂ ਕੁਲਦੀਪ ਇੰਦੌਰਾ ਦੇ ਸਮਰਥਨ ਵਿੱਚ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਆਗੂ ਨੇ ਕਿਹਾ ਕਿ ਬੈਂਕ ਕਾਂਗਰਸ ਪਾਰਟੀ ਦੇ ਖਾਤੇ ਬੰਦ ਕਰ ਦਿੱਤੇ ਗਏ ਹਨ। ਉਨ੍ਹਾਂ ਕੇਂਦਰ ਦੀ ਸੱਤਾਧਾਰੀ ਭਾਜਪਾ ‘ਤੇ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਨੇ ਭਾਰਤ ਦੇ ਵੱਡੇ ਉਦਯੋਗਪਤੀਆਂ ਤੋਂ ਚੋਣ ਬਾਂਡ ਅਤੇ ਲਾਬਿੰਗ ਰਾਹੀਂ ਦਬਾਅ ਬਣਾ ਕੇ ਪੈਸੇ ਲਏ ਹਨ।