
ਡਾਕਟਰ ਅੰਕੁਰ ਗੁਪਤਾ ਆਈ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਵੱਲੋ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਦੇ ਤਹਿਤ ਸ੍ਰੀਮਤੀ ਜਸਰੂਪ ਕੋਰ, ਆਈ.ਪੀ.ਐਸ, ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਅਤੇ ਸ਼੍ਰੀ ਸੁਮੀਤ ਸੂਦ, ਪੀ.ਪੀ.ਐਸ, ਉਪ ਪੁਲਿਸ ਕਪਤਾਨ ਸਬ-ਡਵੀਜਨ ਆਦਮਪੁਰ ਦੀ ਯੋਗ ਅਗਵਾਈ ਹੇਠ Insp. ਰਵਿੰਦਰਪਾਲ ਸਿੰਘ ਮੁੱਖ ਅਫਸਰ ਥਾਣਾ ਆਦਮਪੁਰ ਦੀ ਪੁਲਿਸ ਪਾਰਟੀ ਵਲੋ ਦੋ ਮਾੜੇ ਅਨਸਰ ਨੂੰ ਟਰੱਕ ਸਮੇਤ ਕਾਬੂ ਕਰਕੇ ਉਹਨਾ ਪਾਸੋ 20 ਕਿਲੋ ਡੋਡੇ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸੁਮੀਤ ਸੂਦ ਪੀ.ਪੀ.ਐਸ, ਉਪ ਪੁਲਿਸ ਕਪਤਾਨ ਸਬ-ਡਵੀਜਨ ਆਦਮਪੁਰ ਜੀ ਨੇ ਦੱਸਿਆ ਕਿ ਮਿਤੀ 13.04.2024 ਨੂੰ SI ਅਵਤਾਰ ਸਿੰਘ ਥਾਣਾ ਆਦਮਪੁਰ ਸਮੇਤ ਪੁਲਿਸ ਪਾਰਟੀ ਚੈਕਿੰਗ ਦੇ ਸਬੰਧ ਵਿਚ ਅਲਾਵਲਪੁਰ ਰੋਡ ਨੇੜੇ ਮਾਤਾ ਗੁਜਰੀ ਨਰਸਿੰਗ ਕਾਲਜ ਮੋਜੂਦ ਸੀ ਮੁਖਬਰ ਖਾਸ ਦੀ ਇਤਲਾਹ ਪਰ ਗਗਨਦੀਪ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਢੀਂਡਸਾ ਥਾਣਾ ਮੂਨਕ ਜਿਲਾ ਸੰਗਰੂਰ ਅਤੇ ਬੇਅੰਤ ਸਿੰਘ ਪੁੱਤਰ ਵੀਰ ਸਿੰਘ ਵਾਸੀ ਖਡਾਲ ਥਾਣਾ ਬਰੇਟਾ ਜਿਲਾ ਮਾਨਸਾ ਜੋ ਟਰੱਕ ਨੰਬਰੀ PB 11 DC 5921 ਮਾਰਕਾ ਟਾਟਾ ਪਰ ਸਵਾਰ ਸੀ ਨੂੰ ਕਾਬੂ ਕਰਕੇ ਟਰਕ ਵਿੱਚੋ 20 ਕਿੱਲੋ ਡੋਡੇ ਚੂਰਾ ਪੋਸਤ ਬ੍ਰਮਾਦ ਕੀਤੇ ਜਿਸ ਤੇ SI ਅਵਤਾਰ ਸਿੰਘ ਵਲੋ ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 55 ਮਿਤੀ 13.04.2024 ਅਰਧ 15-B NDPS Act ਥਾਣਾ ਆਦਮਪੁਰ ਜਿਲਾ ਜਲੰਧਰ ਦਰਜ ਰਜਿਸਟਰ ਕੀਤਾ ਗਿਆ। ਜੋ ਦੋਸ਼ੀ ਉਕਤ ਨੂੰ ਅੱਜ ਮਾਨਯੋਗ ਅਦਾਲਤ ਪੇਸ਼ ਕੀਤਾ ਜਾ ਰਿਹਾ ਹੈ। ਇਹਨਾ ਦੇ ਮੋਬਾਇਲ ਫੋਨ ਦੀ ਕਾਲ ਡਿਟੇਲ ਕੱਢਵਾ ਕੇ ਬੈਕਵਰਡ ਅਤੇ ਫਾਰਵਡ ਲਿੰਕਾ ਦਾ ਪਤਾ ਕੀਤਾ ਜਾਵੇਗਾ।