
ਪਾਪੂਆ ਨਿਊ ਗਿਨੀ ਵਿਚ ਸੋਮਵਾਰ ਨੂੰ 6.5 ਤੀਬਰਤਾ ਦੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ, ਅਜੇ ਤੱਕ ਸੁਨਾਮੀ ਦੀ ਕੋਈ ਚਿਤਾਵਨੀ ਜਾਂ ਕਿਸੇ ਨੁਕਸਾਨ ਦੀ ਖ਼ਬਰ ਨਹੀਂ ਹੈ। ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਇਕ ਬਿਆਨ ਵਿਚ ਦੱਸਿਆ ਕਿ ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਿਚ ਸਥਾਨਕ ਸਮੇਂ ਮੁਤਾਬਕ ਸਵੇਰੇ 7 ਵਜੇ ਭੂਚਾਲ ਆਇਆ।
ਭੂਚਾਲ ਦਾ ਕੇਂਦਰ ਵੈਸਟ ਨਿਊ ਬ੍ਰਿਟੇਨ ਦੀ ਸੂਬਾਈ ਰਾਜਧਾਨੀ ਕਿਮਬੇ ਤੋਂ 110 ਕਿਲੋਮੀਟਰ ਦੱਖਣ-ਪੂਰਬ ਵਿਚ 68 ਕਿਲੋਮੀਟਰ ਦੀ ਡੂੰਘਾਈ ਵਿਚ ਸਥਿਤ ਸੀ। ਅਮਰੀਕੀ ਸੁਨਾਮੀ ਚਿਤਾਵਨੀ ਪ੍ਰਣਾਲੀ ਨੇ ਦੱਸਿਆ ਕਿ ਅਜੇ ਸੁਨਾਮੀ ਦਾ ਕੋਈ ਅਲਰਟ ਨਹੀਂ ਹੈ। ਪਾਪੂਆ ਨਿਊ ਗਿਨੀ ਭੂਚਾਲ ਦੇ ਲਿਹਾਜ ਤੋਂ ਸੰਵੇਦਨਸ਼ੀਲ ਖੇਤਰ ਹੈ।