
ਸੁਲਤਾਨਪੁਰ ਲੋਧੀ ਤੋਂ ਪਟਨਾ ਸਾਹਿਬ ਗਈ ਬਲਵੀਰ ਕੌਰ ਸ਼ੱਕੀ ਹਾਲਾਤ ਵਿਚ ਲਾਪਤਾ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਸੁਲਤਾਨਪੁਰ ਲੋਧੀ ਦੇ ਪਿੰਡ ਸ਼ਾਲਾਪੁਰ ਦੋਨਾਂ ਦੀ ਰਹਿਣ ਵਾਲੀ ਬਲਵੀਰ ਕੌਰ 2 ਤਾਰੀਖ਼ ਨੂੰ ਘਰੋਂ ਪਟਨਾ ਸਾਹਿਬ ਲਈ ਤੜਕਸਾਰ 7 ਵਜੇ ਰਵਾਨਾ ਹੋਏ ਸਨ ਪਰ ਉੱਥੇ ਕੁਝ ਦਿਨ ਰਹਿਣ ਮਗਰੋਂ 8 ਤਾਰੀਖ਼ ਨੂੰ ਉਨ੍ਹਾਂ ਵੱਲੋਂ ਆਪਣੇ ਬਾਹਰ ਰਹਿੰਦੇ ਕਿਸੇ ਰਿਸ਼ਤੇਦਾਰ ਦੇ ਨਾਲ ਫੋਨ ‘ਤੇ ਗੱਲਬਾਤ ਵੀ ਕੀਤੀ ਗਈ। ਉਸ ਤੋਂ ਬਾਅਦ ਬਲਵੀਰ ਕੌਰ ਦਾ ਫੋਨ ਬੰਦ ਆਉਣਾ ਸ਼ੁਰੂ ਹੋ ਗਿਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਬਲਵੀਰ ਕੌਰ ਕੁਝ ਸਮਾਂ ਪਹਿਲਾਂ ਹੀ ਵਿਦੇਸ਼ ਤੋਂ ਵਾਪਸ ਆਏ ਸਨ ਅਤੇ ਪਟਨਾ ਸਾਹਿਬ ਵਿਖੇ ਗੁਰੂ ਘਰ ਦੇ ਦਰਸ਼ਨਾਂ ਲਈ ਗਏ ਸਨ। ਫਿਲਹਾਲ ਇਸ ਮਾਮਲੇ ਸਬੰਧੀ ਪਰਿਵਾਰ ਵੱਲੋਂ ਥਾਣਾ ਸੁਲਤਾਨਪੁਰ ਲੋਧੀ ਵਿਖੇ ਬਲਵੀਰ ਕੌਰ ਦੀ ਗੁੰਮਸ਼ੁਦਗੀ ਸਬੰਧੀ ਐੱਫ਼. ਆਈ. ਆਰ. ਦਰਜ ਕਰਵਾ ਦਿੱਤੀ ਗਈ ਹੈ। ਪੁਲਸ ਵੱਲੋਂ ਵੀ ਭਾਲ ਜਾਰੀ ਕਰ ਦਿੱਤੀ ਗਈ ਹੈ।