
ਡਾ. ਅੰਕੁਰ ਗੁਪਤਾ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ-ਦਿਹਾਤੀ ਜੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਅਤੇ ਲੋਕ ਸਭਾ ਚੋਣਾ 2024 ਦੇ ਸਬੰਧ ਵਿੱਚ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਸ਼੍ਰੀਮਤੀ ਜਸਰੂਪ ਕੋਰ ਬਾਠ ਆਈ.ਪੀ.ਐਸ ਪੁਲਿਸ ਕਪਤਾਨ, (ਤਫਤੀਸ਼) ਜਲੰਧਰ ਦਿਹਾਤੀ ਅਤੇ ਸ੍ਰੀ ਅਮਨਦੀਪ ਸਿੰਘ ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਇੰਸਪੈਕਟਰ ਬਖਸ਼ੀਸ਼ ਸਿੰਘ ਮੁੱਖ ਅਫਸਰ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਵੱਲੋ ਨਸ਼ੇ ਦਾ ਧੰਦਾ ਕਰਨ ਵਾਲੇ 02 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਹਨਾ ਪਾਸੋਂ 05 ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਅਮਨਦੀਪ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਜੀ ਨੇ ਦੱਸਿਆਂ ਕਿ ਮਿਤੀ 17.04.2023 ਨੂੰ ਐਸ.ਆਈ ਜਸਬੀਰ ਸਿੰਘ ਨੇ ਸਮੇਤ ਕਰਮਚਾਰੀਆਂ ਦੇ ਦੋਰਾਨੇ ਨਾਕਾਬੰਦੀ ਗਿੱਦੜਪਿੰਡੀ ਟੋਲ ਪਲਾਜਾ ਤੋਂ ਪਰਗਟ ਸਿੰਘ ਉਰਫ ਪੱਗੂ ਪੁੱਤਰ ਧਰਮ ਸਿੰਘ ਅਤੇ ਜਸਕਰਨ ਸਿੰਘ ਉਰਫ ਅੱਮੂ ਪੁੱਤਰ ਸਰਬਜੀਤ ਸਿੰਘ ਵਾਸੀਆਨ ਕਿਰਤੋਵਾਲ ਖੁਰਦ ਥਾਣਾ ਹਰੀਕੇ ਜਿਲ੍ਹਾ ਤਰਨਤਾਰਨ ਨੂੰ ਸਮੇਤ ਮੋਟਰਸਾਈਕਲ ਬਿੰਨਾ ਨੰਬਰੀ ਮਾਰਕਾ ਸਪਲੈਂਡਰ ਕਾਬੂ ਕਰਕੇ 05 ਗ੍ਰਾਮ ਹੈਰਇੰਨ ਬ੍ਰਾਮਦ ਕੀਤੀ ਅਤੇ ਦੋਸ਼ੀਆਨ ਖਿਲਾਫ ਮੁਕੱਦਮਾ ਨੰਬਰ 29 ਮਿਤੀ 17.04.2024 ਜੁਰਮ 21-61-85 NDPS Act ਥਾਣਾ ਲੋਹੀਆ ਦਰਜ ਰਜਿਸ਼ਟਰ ਕਰਕੇ ਮੁੱਢਲੀ ਤਫਤੀਸ਼ ਅਮਲ ਵਿੱਚ ਲਿਆਦੀ।