ਡਾ. ਅੰਕੁਰ ਗੁਪਤਾ ਆਈ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨੁਸਰਾ/ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀਮਤੀ ਜਸਰੂਪ ਕੌਰ ਬਾਠ ਆਈ.ਪੀ.ਐਸ ਪੁਲਿਸ ਕਪਤਾਨ, ਤਫਤੀਸ਼ ਜਲੰਧਰ ਦਿਹਾਤੀ ਅਤੇ ਸ਼੍ਰੀ ਸਵਰਨਜੀਤ ਸਿੰਘ ਪੀ.ਪੀ.ਐਸ, ਉਪ ਪੁਲਿਸ ਕਪਤਾਨ, ਸਬ-ਡਵੀਜਨ ਫਿਲੋਰ ਦੀ ਅਗਵਾਈ ਹੇਠ ਇੰਸਪੈਕਟਰ ਮਧੂ ਬਾਲਾ ਮੁੱਖ ਅਫਸਰ ਥਾਣਾ ਗੁਰਾਇਆ ਦੀ ਪੁਲਿਸ ਟੀਮ ਵੱਲੋਂ 50 ਗ੍ਰਾਮ ਹੈਰੋਇਨ ਸਮੇਤ ਸਕੂਟਰੀ ਮੈਸਟਰੋ ਬ੍ਰਾਮਦ ਕਰਕੇ 01 ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਵਰਨਜੀਤ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ-ਡਵੀਜਨ ਫਿਲੋਰ ਜਿਲ੍ਹਾਂ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮਿਤੀ 18-04-2024 ਨੂੰ ਇੰਸਪੈਕਟਰ ਮਧੂ ਬਾਲਾ ਮੁੱਖ ਅਫਸਰ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਦਿਹਾਤੀ ਦੀ ਪੁਲਿਸ ਪਾਰਟੀ ਏ.ਐਸ.ਆਈ ਸੁਖਵਿੰਦਰ ਪਾਲ ਚੌਂਕੀ ਇੰਚਾਰਜ ਧੁਲੇਤਾ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਨੇ ਸਮੇਤ ਸਾਥੀ ਕਰਮਚਾਰੀਆ ਦੇ ਪਿੰਡ ਧੁਲੇਤਾ ਤੋਂ ਮੀਨਾ ਰਾਣੀ ਪਤਨੀ ਅਮਨਦੀਪ ਕੁਮਾਰ ਉਰਫ ਰਿੰਕੂ ਵਾਸੀ ਮੁਹੱਲਾ ਲਾਂਗੜ੍ਹੀਆ ਗੁਰਾਇਆ, ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਨੂੰ ਕਾਬੂ ਕਰਕੇ ਉਸ ਪਾਸੋਂ 50 ਗ੍ਰਾਮ ਹੈਰੋਇਨ ਸਮੇਤ ਸਕੂਟਰੀ ਮੈਸਟਰੋ ਬ੍ਰਾਮਦ ਕੀਤੀ।ਜਿਸ ਤੇ ਏ.ਐਸ.ਆਈ ਸੁਖਵਿੰਦਰ ਪਾਲ ਚੌਂਕੀ ਇੰਚਾਰਜ ਧੁਲੇਤਾ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਨੇ ਮੁਕੱਦਮਾ ਨੰਬਰ 51 ਮਿਤੀ 18-04-2024 ਅ/ਧ 21(ਬੀ)-61-85 ਐਨ.ਡੀ.ਪੀ.ਐਸ ਐਕਟ ਥਾਣਾ ਗੁਰਾਇਆ ਦਰਜ ਰਜਿਸਟਰ ਕਰਕੇ ਮੁਢਲੀ ਤਫਤੀਸ਼ ਅਮਲ ਵਿੱਚ ਲਿਆਦੀ।ਜੋ ਮੁਕੱਦਮਾ ਹਜਾ ਵਿੱ ਮੀਨਾ ਰਾਣੀ ਪਤਨੀ ਅਮਨਦੀਪ ਕੁਮਾਰ ਉਰਫ ਰਿੰਕੂ ਵਾਸੀ ਮੁਹੱਲਾ ਲਾਂਗੜ੍ਹੀਆ ਗੁਰਾਇਆ, ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਨੂੰ ਮਾਨਯੋਗ ਇਲਾਕਾ ਮੈਜਿਸਟਰੇਟ ਸਾਹਿਬ ਫਿਲੌਰ ਜੀ ਦੀ ਅਦਾਲਤ ਵਿੱਚ ਪੇਸ਼ ਕਰਕੇ ਦੋਸ਼ਣ ਉਕਤ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।ਜੋ ਦੋਸ਼ਣ ਮੀਨਾ ਰਾਣੀ ਉਕਤ ਪਾਸੋਂ ਹੋਰ ਪੁੱਛ ਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਹੈਰੋਇਨ ਕਿਸ ਪਾਸੋਂ ਲੈ ਕੇ ਆਈ ਸੀ ਅਤੇ ਅੱਗੇ ਕਿਸ ਕਿਸ ਨੂੰ ਵੇਚਣੀ ਸੀ ਬਾਰੇ ਪਤਾ ਲਗਾਉਣਾ ਜਰੂਰੀ ਹੈ ਅਤੇ ਇਸ ਦੇ ਹੋਰ ਨਸ਼ਾ ਤਸਕਰਾ ਨਾਲ ਲਿੰਕ ਹੋਣ ਸੰਬੰਧੀ ਤਫਤੀਸ਼ ਕੀਤੀ ਜਾ ਰਹੀ ਹੈ।