ਟਰੱਕ ਅਤੇ ਬੱਸ ਦਰਮਿਆਨ ਹੋਈ ਭਿਆਨਕ ਟੱਕਰ, ਚਾਰ ਯਾਤਰੀਆਂ ਦੀ ਮੌਤ (ਵੀਡੀਓ)

ਉੱਤਰ ਪ੍ਰਦੇਸ਼ ‘ਚ ਕੰਨੌਜ ਜ਼ਿਲ੍ਹੇ ਦੇ ਠਠੀਆ ਥਾਣਾ ਖੇਤਰ ‘ਚ ਲਖਨਊ-ਆਗਰਾ ਐਕਸਪ੍ਰੈੱਸ ਵੇਅ ‘ਤੇ ਮੰਗਲਵਾਰ ਤੜਕੇ ਭਿਆਨਕ ਹਾਦਸਾ ਵਾਪਰਿਆ। ਗੋਰਖਪੁਰ ਤੋਂ ਦਿੱਲੀ ਜਾ ਰਹੀ ਇਕ ਬੱਸ ਡਿਵਾਈਡਰ ਤੋੜ ਕੇ ਉਲਟ ਦਿਸ਼ਾ ਤੋਂ ਆ ਰਹੇ ਇਕ ਟਰੱਕ ਨਾਲ ਟਕਰਾ ਗਈ, ਜਿਸ ਨਾਲ ਬੱਸ ‘ਚ ਸਵਾਰ ਚਾਰ ਯਾਤਰੀਆਂ ਦੀ ਮੌਤ ਹੋ ਗਈ ਅਤੇ 21 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਬੱਸ ‘ਚ ਕਰੀਬ 40 ਯਾਤਰੀ ਸਵਾਰ ਸਨ।

ਐਡੀਸ਼ਨਲ ਪੁਲਸ ਸੁਪਰਡੈਂਟ (ਏ.ਐੱਸ.ਪੀ.) ਡਾ. ਸੰਸਾਰ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਜ਼ਖ਼ਮੀਆਂ ਨੂੰ ਤਿਰਵਾ ‘ਚ ਸ਼੍ਰੀ ਭੀਮਰਾਵ ਅੰਬੇਡਕਰ ਮੈਡੀਕਲ ਕਾਲਜ ‘ਚ ਦਾਖ਼ਲ ਕਰਵਾਇਆ ਗਿਆ ਹੈ। ਏ.ਐੱਸ.ਪੀ. ਨੇ ਦੱਸਿਆ ਕਿ ਜਿਹੜੇ ਜ਼ਖ਼ਮੀਆਂ ਦੀ ਹਾਲਤ ਗੰਭੀਰ ਹੈ, ਉਨ੍ਹਾਂ ਨੂੰ ਕਾਨਪੁਰ ਲਈ ਤੁਰੰਤ ਰੈਫਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਕਾਰਨ ਐਕਸਪ੍ਰੈੱਸ ਵੇਅ ‘ਤੇ ਕਰੀਬ ਡੇਢ ਕਿਲੋਮੀਟਰ ਲੰਬਾ ਜਾਮ ਲੱਗ ਗਿਆ। ਕੰਨੌਜ ਪੁਲਸ ਨੇ ਕਰੇਨ ਨਾਲ ਟਰੱਕ ਅਤੇ ਬੱਸ ਨੂੰ ਹਟਵਾਇਆ, ਜਿਸ ਤੋਂ ਬਾਅਦ ਆਵਾਜਾਈ ਸਹੀ ਹੋ ਸਕੀ।

Leave a Reply

Your email address will not be published. Required fields are marked *