
ਸਰਹੱਦੀ ਸੜਕ ਸੰਗਠਨ (ਬੀ.ਆਰ.ਓ.) ਨੇ ਸਰਦੀਆਂ ਦੌਰਾਨ ਭਾਰੀ ਬਰਫ਼ਬਾਰੀ ਕਾਰਨ ਲਗਭਗ 5 ਮਹੀਨਿਆਂ ਤੋਂ ਬੰਦ 428 ਕਿਲੋਮੀਟਰ ਲੰਬੇ ਲੇਹ-ਮਨਾਲੀ ਨੈਸ਼ਨਲ ਹਾਈਵੇਅ ਨੂੰ ਆਵਾਜਾਈ ਲਈ ਮੁੜ ਖੋਲ੍ਹ ਦਿੱਤਾ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਨੂੰ ਹਿਮਾਚਲ ਪ੍ਰਦੇਸ਼ ਦੇ ਰਸਤੇ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਨ ਵਾਲਾ ਇਹ ਹਾਈਵੇਅ ਇਕ ਵਿਕਲਪਿਕ ਮਾਰਗ ਹੈ, ਜਿਸ ਨੂੰ ਸਰਦੀ ਦੇ ਮੌਸਮ ਦੀ ਸ਼ੁਰੂਆਤ ‘ਚ ਭਾਰੀ ਬਰਫ਼ਬਾਰੀ ਤੋਂ ਬਾਅਦ ਨਵੰਬਰ ‘ਚ ਬੰਦ ਕਰ ਦਿੱਤਾ ਗਿਆ ਸੀ।
ਲੇਹ ‘ਚ ਰੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਬਰਫ਼ ਹਟਾਉਣ ਦਾ ਕੰਮ ਪੂਰਾ ਹੋਣ ਤੋਂ ਬਾਅਦ ਬੀ.ਆਰ.ਓ. ਨੇ ਸੜਕ ਨੂੰ ਵਾਹਨਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀ.ਆਰ.ਓ. ਦੀਆਂ ਟੀਮਾਂ ਨੇ ਬੇਹੱਦ ਚੁਣੌਤੀਪੂਰਨ ਸਥਿਤੀਆਂ ‘ਚ ਕੰਮ ਕੀਤਾ।