
ਡਾਕਟਰ ਅੰਕੁਰ ਗੁਪਤਾ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ,ਜਲੰਧਰ- ਦਿਹਾਤੀ ਜੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਅਤੇ ਭਗੋੜਿਆ ਖਿਲਾਫ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਸ੍ਰੀਮਤੀ ਜਸਰੂਪ ਕੌਰ ਬਾਠ IPS ਪੁਲਿਸ ਕਪਤਾਨ (ਤਫਤੀਸ਼),ਸ੍ਰੀ ਅਮਨਦੀਪ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜ਼ਨ ਸ਼ਾਹਕੋਟ ਜਲੰਧਰ ਦਿਹਾਤੀ ਦੀਆ ਹਦਾਇਤਾ ਅਨੁਸਾਰ ਅਤੇ ਇੰਸਪੈਕਟਰ ਬਖਸ਼ੀਸ ਸਿੰਘ ਮੁੱਖ ਅਫਸਰ ਥਾਣਾ ਲੋਹੀਆ ਦੀ ਇੱਕ ਪੁਲਿਸ ਪਾਰਟੀ ਨੇ ਲੁੱਟ ਖੋਹ ਦੇ ਮੁਕੱਦਮੇ ਵਿੱਚ ਇੱਕ ਭਗੋੜੇ (ਪੀ.ੳ) ਨੂੰ ਮੁਕੱਦਮਾ ਵਿੱਚ ਜੇਰੇ ਧਾਰਾ 299 CrPC ਤਹਿਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਅਮਨਦੀਪ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਜਲੰਧਰ ਦਿਹਾਤੀ ਜੀ ਨੇ ਦੱਸਿਆਂ ਕਿ ਮਿਤੀ 24.04.2024 ਨੂੰ ਏ.ਐਸ.ਆਈ ਬਲਵਿੰਦਰ ਸਿੰਘ ਥਾਣਾ ਲੋਹੀਆ ਨੇ ਸਮੇਤ ਪੁਲਿਸ ਪਾਰਟੀ ਦੇ ਮੁਕੱਦਮਾ ਨੰਬਰ 113 ਮਿਤੀ 03.10.2015 ਜੁਰਮ 3798,341,323,506,148,149 IPC,25/27-54-59 A.Act ਥਾਣਾ ਲੋਹੀਆ ਦੇ ਭਗੋੜੇ ਦੋਸ਼ੀ ਸੁਖਵੰਤ ਸਿੰਘ ਉਰਫ ਸੁੱਖਾ ਪੁੱਤਰ ਲੇਟ ਗੁਰਮੇਜ ਸਿੰਘ ਵਾਸੀ ਗਿੱਦੜਪਿੰਡੀ ਥਾਣਾ ਲੋਹੀਆ ਨੂੰ ਗ੍ਰਿਫਤਾਰ ਕੀਤਾ ਹੈ।ਜਿਸ ਨੂੰ ਬਾ ਅਦਾਲਤ ਸ੍ਰੀ ਰਜਨੀਸ਼ ਗਰਗ ASI/JAL ਨੇ ਮਿਤੀ 19.04.2024 ਨੂੰ ਜੇਰੇ ਧਾਰਾ 299 CrPC ਤਹਿਤ ਪੀ.ੳ ਕਰਾਰ ਦਿੱਤਾ ਸੀ।ਜਿਸ ਨੂੰ ਅੱਜ ਪੇਸ਼ ਅਦਾਲਤ ਕੀਤਾ ਜਾ ਰਿਹਾ ਹੈ।