
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਨੂੰ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਨਾਲ ਮਿਲਣ ਦੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਉਹ ਅੱਜ ਕੇਜਰੀਵਾਲ ਨਾਲ ਮੁਲਾਕਾਤ ਕਰੇਗੀ। ਆਮ ਆਦਮੀ ਪਾਰਟੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਆਮ ਆਦਮੀ ਪਾਰਟੀ (ਆਪ) ਨੇ ਕਿਹਾ,”ਸੁਨੀਤਾ ਕੇਜਰੀਵਾਲ ਦੁਪਹਿਰ ਨੂੰ ਮੁੱਖ ਮੰਤਰੀ ਨਾਲ ਮੁਲਾਕਾਤ ਕਰੇਗੀ। ਬੈਠਕ ਦੌਰਾਨ ਉਨ੍ਹਾਂ ਨਾਲ ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਵੀ ਹੋਵੇਗੀ।”
ਐਤਵਾਰ ਨੂੰ ‘ਆਪ’ ਨੇ ਕਿਹਾ ਸੀ ਕਿ ਜੇਲ੍ਹ ਅਧਿਕਾਰੀਆਂ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਮਿਲਣ ਦੀ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜੇਲ੍ਹ ਅਧਿਕਾਰੀਆਂ ਨੇ ਇਸ ਦੋਸ਼ ਦਾ ਖੰਡਨ ਕੀਤਾ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਨੂੰ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ।