ਲੋਕ ਸਭਾ ਚੋਣਾਂ 2024 ਦਾ ਤੀਜਾ ਪੜਾਅ: 12 ਸੂਬਿਆਂ ਦੀਆਂ 93 ਸੀਟਾਂ ‘ਤੇ ਅੱਜ ਹੋਵੇਗਾ ਮਹਾਮੁਕਾਬਲਾ

ਲੋਕ ਸਭਾ ਚੋਣਾਂ 2024 ਦੇ ਤੀਜੇ ਪੜਾਅ ਲਈ 7 ਮਈ ਯਾਨੀ ਕਿ ਅੱਜ ਵੋਟਾਂ ਪੈਣਗੀਆਂ। ਦੇਸ਼ ਦੇ 12 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 93 ਲੋਕ ਸਭਾ ਸੀਟਾਂ ‘ਤੇ ਵੋਟਿੰਗ ਹੋਵੇਗੀ। ਕੁੱਲ 1331 ਉਮੀਦਵਾਰ ਮੈਦਾਨ ਵਿਚ ਹਨ। ਅੱਤ ਦੀ ਗਰਮੀ ਵਿਚਾਲੇ ਵੋਟਰਾਂ ਨੂੰ ਘਰ ਵਿਚੋਂ ਨਿਕਲਣਾ ਚੋਣ ਕਮਿਸ਼ਨ ਲਈ ਚੁਣੌਤੀ ਬਣਿਆ ਹੋਇਆ ਹੈ। ਵੋਟਾਂ ਸਵੇਰੇ 7 ਵਜੇ ਸ਼ੁਰੂ ਹੋਣਗੀਆਂ ਅਤੇ ਸ਼ਾਮ 5 ਵਜੇ ਤੱਕ ਪੈਣਗੀਆਂ। ਇਸ ਪੜਾਅ ਵਿਚ ਬਿਹਾਰ, ਛੱਤੀਸਗੜ੍ਹ, ਕਰਨਾਟਕ, ਕੇਰਲ, ਮੱਧ ਪ੍ਰਦੇਸ਼, ਮਹਾਰਾਸ਼ਟਰ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਵਰਗੇ ਕੁਝ ਪ੍ਰਮੁੱਖ ਸੂਬਿਆਂ ਵਿਚ ਵੋਟਾਂ ਪੈਣਗੀਆਂ। ਇਨ੍ਹਾਂ ਸਾਰੀਆਂ ਸੀਟਾਂ ‘ਤੇ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ। 

ਤੀਜੇ ਪੜਾਅ ਵਿਚ ਵੱਡੇ ਨੇਤਾਵਾਂ ਵਿਚ ਕੇਂਦਰੀ ਮੰਤਰੀ ਅਮਿਤ ਸ਼ਾਹ (ਗਾਂਧੀ ਨਗਰ), ਜੋਤੀਰਾਦਿਤਿਆ ਸਿੰਧੀਆ (ਗੁਣਾ), ਮਨਸੁਖ ਮੰਡਾਵੀਆ (ਪੋਰਬੰਦਰ), ਪੁਰਸ਼ੋਤਮ ਰੁਪਾਲਾ (ਰਾਜਕੋਟ), ਪ੍ਰਹਿਲਾਦ ਜੋਸ਼ੀ (ਧਾਰਵਾੜ) ਅਤੇ ਐਸ.ਪੀ ਸਿੰਘ ਬਘੇਲ (ਆਗਰਾ) ਸ਼ਾਮਲ ਹਨ। ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ (ਵਿਦਿਸ਼ਾ) ਅਤੇ ਦਿਗਵਿਜੇ ਸਿੰਘ (ਰਾਜਗੜ੍ਹ) ਵੀ ਇਸ ਵਾਰ ਲੋਕ ਸਭਾ ਚੋਣ ਲੜ ਰਹੇ ਹਨ। ਇਸ ਦੇ ਨਾਲ ਹੀ ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰ ਅਤੇ ਨਗਰ ਹਵੇਲੀ ਤੇ ਦਮਨ ਤੇ ਦੀਵ ਦੀਆਂ 2 ਸੀਟਾਂ ‘ਤੇ ਤੀਜੇ ਪੜਾਅ ਵਿਚ ਵੋਟਿੰਗ ਹੋਵੇਗੀ। ਦੱਸ ਦੇਈਏ ਕਿ ਅਨੰਤਨਾਗ-ਰਾਜੌਰੀ ਸੀਟ ‘ਤੇ ਹੋਣ ਵਾਲੀਆਂ ਚੋਣਾਂ ਹੁਣ 6ਵੇਂ ਪੜਾਅ ਲਈ ਟਾਲ ਦਿੱਤੀਆਂ ਗਈਆਂ ਹਨ। ਸਮਾਜਵਾਦੀ ਪਾਰਟੀ (ਸਪਾ) ਦੇ ਮੁਖੀ ਅਖਿਲੇਸ਼ ਯਾਦਵ ਦੀ ਪਤਨੀ ਅਤੇ ਮੌਜੂਦਾ ਸੰਸਦ ਮੈਂਬਰ ਡਿੰਪਲ ਯਾਦਵ ਪਾਰਟੀ ਦੇ ਗੜ੍ਹ, ਉੱਤਰ ਪ੍ਰਦੇਸ਼ ਦੇ ਮੈਨਪੁਰੀ ਤੋਂ ਆਗਰਾ ਤੋਂ ਦੂਜੀ ਵਾਰ ਆਪਣੀ ਕਿਸਮਤ ਅਜ਼ਮਾ ਰਹੇ ਭਾਜਪਾ ਦੇ ਜੈਵੀਰ ਸਿੰਘ ਅਤੇ ਐਸਪੀ ਸਿੰਘ ਬਘੇਲ ਵਿਰੁੱਧ ਸੀਟ ਬਰਕਰਾਰ ਰੱਖਣ ਦੀ ਉਮੀਦ ਵਿਚ ਚੋਣ ਲੜਨਗੇ।

Leave a Reply

Your email address will not be published. Required fields are marked *