
ਮੋਹਾਲੀ ਦੇ ਨਿਊ ਮੁਲਾਂਪੁਰ ਤੋਂ ਇਸ ਸਮੇਂ ਵੱਡੀ ਖਬਰ ਸਾਹਮਣੇ ਆਈ ਹੈ। ਮੁੱਲਾਪੁਰ ‘ਚ ਸਪੈਸ਼ਲ ਸੈੱਲ ਅਤੇ ਗੈਂਗਸਟਰ ਵਿਚਾਲੇ ਮੁਠਭੇੜ ਹੋਈ ਹੈ। ਇਸ ਦੌਰਾਨ ਦੋ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਇਹ ਦੋਵੇਂ ਅਪਰਾਧੀ ਹਾਲ ਹੀ ਵਿੱਚ ਮੁਹਾਲੀ ਦੇ ਖਰੜ ਸ਼ਹਿਰ ਵਿੱਚ ਹੋਏ ਬਾਊਂਸਰ ਮਨੀ ਦੇ ਕਤਲ ਵਿੱਚ ਸ਼ਾਮਲ ਸਨ। ਦੋਹਾਂ ਨੂੰ ਗੋਲੀ ਲੱਗੀ ਹੈ। ਪੁਲਿਸ ਨੇ ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੈ।
ਜਾਣਕਾਰੀ ਅਨੁਸਾਰ ਬੀਤੇ ਦਿਨੀ ਮੋਹਾਲੀ ਦੇ ਪਿੰਡ ਚੰਦੋ ਵਿਖੇ ਹੋਏ ਸਨੀ ਬਾਉਂਸਰ ਦੇ ਕਤਲ ਦੇ ਮਾਮਲੇ ਵਿੱਚ ਇਹ ਬਦਮਾਸ਼ ਸ਼ਾਮਿਲ ਸਨ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਬਾਈਕ ‘ਤੇ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਬਦਮਾਸ਼ਾਂ ਨੇ ਪੁਲਿਸ ਉਤੇ ਫਾਇਰਿੰਗ ਕਰ ਦਿੱਤੀ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ।