
ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਤੀਜਾ ਦਿਨ ਹੈ। ਵੀਰਵਾਰ ਨੂੰ ਫਰੀਦਕੋਟ ਸੀਟ ਤੋਂ ਭਾਜਪਾ ਉਮੀਦਵਾਰ ਹੰਸਰਾਜ ਹੰਸ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਮੌਜੂਦ ਸਨ। ਨਾਮਜ਼ਦਗੀਆਂ ਦਾਖ਼ਲ ਕਰਨ ਦੇ ਦੂਜੇ ਦਿਨ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਹਲਕਾ ਗੁਰਦਾਸਪੁਰ, ਜਲੰਧਰ, ਆਨੰਦਪੁਰ ਸਾਹਿਬ ਅਤੇ ਫਤਹਿਗੜ੍ਹ ਸਾਹਿਬ ਤੋਂ ਇਕ-ਇਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਸੰਗਰੂਰ ਤੋਂ ਪੰਜ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਸਨ, ਜਦਕਿ ਅੰਮ੍ਰਿਤਸਰ ਤੇ ਪਟਿਆਲਾ ਤੋਂ ਤਿੰਨ-ਤਿੰਨ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਸਨ।