
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਕਾਂਗਰਸ ਲੋਕ ਸਭਾ ਚੋਣਾਂ ‘ਚ 50 ਸੀਟਾਂ ਵੀ ਨਹੀਂ ਜਿੱਤੇਗੀ ਅਤੇ ਚੋਣਾਂ ਤੋਂ ਬਾਅਦ ਵਿਰੋਧੀ ਪਾਰਟੀ ਦਾ ਦਰਜਾ ਨਹੀਂ ਮਿਲੇਗਾ। ਓਡੀਸ਼ਾ ਦੀ ਕੰਧਮਾਲ ਲੋਕ ਸਭਾ ਸੀਟ ਦੇ ਫੁਲਬਾਨੀ ‘ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਸੂਬੇ ‘ਚ ਡਬਲ ਇੰਜਣ ਵਾਲੀ ਸਰਕਾਰ ਬਣੇਗੀ ਅਤੇ ਓਡੀਸ਼ਾ ‘ਚ ਭਾਜਪਾ ਸਰਕਾਰ ਦੀ ਮੁੱਖ ਮੰਤਰੀ ਉਹ ਧੀ ਜਾਂ ਪੁੱਤਰ ਹੋਵੇਗਾ ਜੋ ਓਡੀਆ ਭਾਸ਼ਾ, ਸੱਭਿਆਚਾਰ ਨੂੰ ਸਮਝਦਾ ਹੈ।
ਕੇਂਦਰ ਵਿਚ ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਵਾਲੀ ਪਿਛਲੀ ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਪੋਖਰਣ ਪ੍ਰੀਖਣਾਂ ਨੇ 26 ਸਾਲ ਪਹਿਲਾਂ ਅੱਜ ਦੇ ਦਿਨ ਦੁਨੀਆ ਭਰ ਵਿਚ ਦੇਸ਼ ਦਾ ਕੱਦ ਵਧਾਇਆ ਸੀ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਯੁੱਧਿਆ ਵਿਚ ਰਾਮ ਮੰਦਰ ਬਣਾ ਕੇ ਲੋਕਾਂ ਦੇ 500 ਸਾਲਾਂ ਦੇ ਇੰਤਜ਼ਾਰ ਨੂੰ ਖ਼ਤਮ ਕੀਤਾ।