
ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਵਿੱਚ ਸਿਰਫ਼ 2 ਦਿਨ ਬਾਕੀ ਹਨ। ਇਸ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੰਗਰੂਰ ਤੋਂ ਉਮੀਦਵਾਰ ਅਤੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਆਪਣੇ ਪਰਿਵਾਰਕ ਮੈਬਰਾਂ ਦੀ ਮੌਜੂਦਗੀ ਵਿਚ ਆਪਣੇ ਨਾਮਜ਼ਦਗੀ ਕਾਗਜ ਦਾਖ਼ਲ ਕਰ ਦਿੱਤੇ ਹਨ।
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਡਾ.ਦਲਜੀਤ ਸਿੰਘ ਚੀਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਗੁਰਬਚਨ ਸਿੰਘ ਬੱਬੇਹਾਲੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਸੀਨੀਅਰ ਆਗੂ ਹਾਜ਼ਰ ਸਨ।
ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਵਲੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਕੋਲ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖਲ ਕਰਵਾਏ ਗਏ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਸੰਜੀਵ ਤਲਵਾੜ ਵੀ ਮੌਜੂਦ ਸਨ।