
ਪੰਜਾਬ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਦਾਖਲ ਕਰਨ ਲਈ ਸਿਰਫ ਦੋ ਦਿਨ ਬਚੇ ਹਨ। 7 ਮਈ ਤੋਂ ਲੈ ਕੇ ਹੁਣ ਤਕ 143 ਉਮੀਦਵਾਰਾਂ ਵਲੋਂ 163 ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ। ਅੱਜ ਬਠਿੰਡਾ ਸੀਟ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਨਾਮਜ਼ਦਗੀ ਦਾਖਲ ਕਰ ਦਿੱਤੀ ਹੈ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕਰਦਿਆਂ ਕਿਹਾ ਕਿ ਭਾਜਪਾ ਚੋਣਾਂ ਹਾਰ ਰਹੀ ਹੈ। ਇਸ ਦਾ ਪਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਤੋਂ ਲੱਗਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਇਕ ਕਮਿਊਨਿਟੀ ਨੂੰ ਟਾਰਗੇਟ ਕਰਨ ਵਿਚ ਲੱਗੇ ਹੋਏ ਹਨ। ਮੰਗਲ ਸੂਤਰ ਖੋਹਣ ਦੀ ਗੱਲ ਕਰ ਰਹੇ ਹਨ, 79 ਸਾਲ ਤੋਂ ਕਿਸੇ ਨੇ ਨਹੀਂ ਖੋਹਿਆ। ਰਾਜਸਥਾਨ ਵਿਚ ਭਾਜਪਾ ਨੂੰ 25 ਵਿਚੋਂ ਸਿਰਫ 15 ਸੀਟਾਂ ਮਿਲ ਰਹੀਆਂ ਹਨ। ਨਾਰਥ ਦੇ ਦੂਜੇ ਸੂਬਿਆਂ ਵਿਚ ਵੀ ਇਹੋ ਹਾਲ ਹੈ।