
ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਘੱਟੋ-ਘੱਟ ਤਾਪਮਾਨ ਵਿਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਸ਼ਨੀਵਾਰ ਰਾਤ ਤਾਪਮਾਨ 24.7 ਡਿਗਰੀ ਦਰਜ ਕੀਤਾ ਗਿਆ। ਪਿਛਲੇ ਕੁੱਝ ਦਿਨਾਂ ਤੋਂ ਰਾਤ ਦਾ ਤਾਪਮਾਨ 27 ਤੋਂ 28 ਡਿਗਰੀ ਦਰਜ ਕੀਤਾ ਜਾ ਰਿਹਾ ਸੀ।
ਅਗਲੇ ਪੰਜ ਦਿਨਾਂ ਤੱਕ ਸ਼ਹਿਰ ਦਾ ਮੌਸਮ ਸਾਫ਼ ਰਹਿਣ ਵਾਲਾ ਹੈ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ ਤਾਪਮਾਨ ਵਿਚ ਪੰਜ ਦਿਨਾਂ ਤੱਕ ਵਾਧਾ ਦੇਖਿਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੀ ਉੱਪਰ ਜਾ ਸਕਦਾ ਹੈ। ਰਾਤ ਦਾ ਤਾਪਮਾਨ 25 ਤੋਂ 26 ਡਿਗਰੀ ਤੱਕ ਰਹਿ ਸਕਦਾ ਹੈ।