
ਰਾਸ਼ਟਰੀ ਰਾਜਧਾਨੀ ਦੇ ਚਾਰ ਹਸਪਤਾਲਾਂ ਨੂੰ ਬੰਬ ਦੀ ਧਮਕੀ ਮਿਲਣ ਤੋਂ ਕੁਝ ਘੰਟਿਆਂ ਬਾਅਦ ਨਵੀਂ ਦਿੱਲੀ ਦੀ ਤਿਹਾੜ ਜੇਲ੍ਹ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਦਿੱਲੀ ਪੁਲਸ ਨੂੰ ਚਿਤਾਵਨੀ ਕਾਲ ਦੀ ਸੂਚਨਾ ਦਿੱਤੀ ਸੀ। ਇਕ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਜੇਲ੍ਹ ਪ੍ਰਸ਼ਾਸਨ ਨੂੰ ਇਕ ਈਮੇਲ ਵੀ ਮਿਲਿਆ ਹੈ। ਦਿੱਲੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਅਜੇ ਤੱਕ ਕੁਝ ਵੀ ਸਾਹਮਣੇ ਨਹੀਂ ਆਇਆ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਧਮਕੀ ਭਰੀ ਈਮੇਲ ‘ਚ ਰਾਸ਼ਟਰੀ ਰਾਜਧਾਨੀ ਦੇ ਚਾਰ ਹਸਪਤਾਲਾਂ – ਦੀਪ ਚੰਦ ਬੰਧੂ ਹਸਪਤਾਲ, ਜੀਟੀਬੀ ਹਸਪਤਾਲ, ਦਾਦਾ ਦੇਵ ਹਸਪਤਾਲ ਅਤੇ ਹੇਡਗੇਵਾਰ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੇ ਕੁਝ ਘੰਟਿਆਂ ਬਾਅਦ ਆਈ ਹੈ।