
ਆਮ ਆਦਮੀ ਪਾਰਟੀ ਵੱਲੋਂ ਐਲਾਨੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਉਮੀਦਵਾਰ ਕਰਮਜੀਤ ਅਨਮੋਲ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ। ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਪਾਰਟੀ ਉਮੀਦਵਾਰ ਕਰਮਜੀਤ ਅਨਮੋਲ ਨੇ ਕੋਟਕਪੂਰਾ ਅਤੇ ਫਰੀਦਕੋਟ ਮੀਟਿੰਗਾਂ ਤੋਂ ਬਾਅਦ ਰੈਲੀ ਕੱਢੀ।
ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਕੀਤੀ ਗਈ ਰੈਲੀ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਤੋਂ ਇਲਾਵਾ ਮੋਗਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਕਈ ਪੰਜਾਬੀ ਗਿੱਪੀ ਗਰੇਵਾਲ, ਬਿੰਨੂੰ ਢਿੱਲੋਂ ਸਣੇ ਫਿਲਮੀ ਕਲਾਕਾਰ ਅਤੇ ਪਾਰਟੀ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।