
ਇੱਥੋਂ ਦੇ ਉੱਤਰ ਪੱਛਮ ਵਿੱਚ ਸਥਿਤ ਗੁਰੂਦੁਆਰਾ ਸਾਹਿਬ ਦਲ ਬਾਬਾ ਬਿਧੀ ਚੰਦ ਜੀ ਖਾਲਸਾ ਛਾਉਣੀ ਪਲੰਪਟਨ ਵਿਖੇ ਦਸਵੇਂ ਖੇਡ ਮੇਲੇ ਦਾ ਆਯੋਜਨ ਕੀਤਾ ਗਿਆ। ਖੇਡ ਮੇਲੇ ਵਿੱਚ ਬਾਸਕਟਬਾਲ, ਦੌੜਾਂ,ਬੀਬੀਆਂ ਦੀ ਚਾਟੀ ਦੋੜ, ਮਿਊਜ਼ੀਕਲ ਚੇਅਰ, ਰੱਸਾਕਸ਼ੀ, ਡੰਡ, ਵਾਲੀਬਾਲ, ਬੱਚਿਆਂ ਦੀਆਂ ਦੌੜਾਂ ਆਦਿ ਦੇ ਮੁਕਾਬਲੇ ਕਰਵਾਏ ਗਏ। ਗੁਰਦੁਆਰਾ ਸਾਹਿਬ ਵਿੱਖੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਜਗਤਾਰ ਸਿੰਘ ਜੀ ਦੇ ਜੱਥੇ ਵਲੋ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ ਤੇ ਅਰਦਾਸ ਉਪਰੰਤ ਖੇਡ ਮੇਲੇ ਦੀ ਆਰੰਭਤਾ ਕੀਤੀ ਗਈ।
ਖੇਡ ਮੇਲੇ ਵਿੱਚ ਹੋਈਆਂ ਹਰੇਕ ਖੇਡਾਂ ਵਿੱਚ ਬੱਚਿਆਂ, ਨੋਜਵਾਨਾਂ, ਬਜੁਰਗਾਂ ਤੇ ਬੀਬੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲਿਆ। ਦੌੜਾਂ ਦੇ ਮੁਕਾਬਲਿਆਂ ਵਿੱਚ 4 ਸਾਲ ਤੋਂ ਲੈ ਕੇ 70 ਸਾਲ ਤੱਕ ਦੇ ਬੱਚਿਆਂ, ਨੌਜਵਾਨਾਂ, ਬੀਬੀਆਂ ਤੇ ਬਜ਼ੁਰਗਾਂ ਨੇ ਭਾਗ ਲਿਆ। ਮਰਦਾਂ ਦੇ ਰੱਸਾਕਸ਼ੀ ਦੇ ਮੁਕਾਬਲੇ ਖਿੱਚ ਦਾ ਕੇਂਦਰ ਰਹੇ। ਡੰਡ ਮਾਰਨ ਦੇ ਮੁਕਾਬਲੇ ਵੀ ਕਾਫੀ ਦਿਲਚਸਪ ਸਨ ਤੇ ਜੇਤੂਆਂ ਨੂੰ ਕਈ ਤਰ੍ਹਾਂ ਦੇ ਆਕਰਸ਼ਕ ਇਨਾਮ ਦਿੱਤੇ ਗਏ। ਖੇਡ ਮੇਲੇ ਵਿੱਚ ਪੰਜਾਬ ਤੋਂ ਆਏ ਮਾਪਿਆਂ ਨੇ ਵੀ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ।