
ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਪਹੁੰਚ ਗਏ ਹਨ। ਉਹ ਅੱਜ ਤੋਂ 2 ਦਿਨਾ ਪੰਜਾਬ ਦੌਰੇ ‘ਤੇ ਹਨ। ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕੇ ਪੰਜਾਬ ਪਹੁੰਚਣ ਦੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਕਿ, “ਲਖਨਊ ਵਿਚ ਅਖਿਲੇਸ਼ ਜੀ ਨਾਲ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਪਹੁੰਚਿਆ ਹਾਂ। ਕੁਝ ਸਮੇਂ ਬਾਅਦ ਸ੍ਰੀ ਦਰਬਾਰ ਸਾਹਿਬ ਜਾਵਾਂਗੇ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਪਹਿਲੀ ਵਾਰ ਜਾ ਰਿਹਾ ਹਾਂ। ਇਸ ਤੋਂ ਬਾਅਦ ਦੁਰਗਿਆਣਾ ਮੰਦਰ ‘ਚ ਆਸ਼ੀਰਵਾਦ ਲਵਾਂਗਾ। ਭਲਕੇ ਰਾਮ ਤੀਰਥ ਜਾਵਾਂਗੇ।”
ਅਰਵਿੰਦ ਕੇਜਰੀਵਾਲ ਅੱਜ ਸ਼ਾਮ ਨੂੰ 4 ਵਜੇ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੀਸ ਨਿਵਾਉਣਗੇ ਤੇ 4.20 ਵਜੇ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਣਗੇ। ਸ਼ਾਮ ਨੂੰ 6 ਵਜੇ ਉਨ੍ਹਾਂ ਦਾ ਰੋਡ ਸ਼ੋਅ ਸ਼ੁਰੂ ਹੋਵੇਗਾ, ਜਿਸ ਦੀ ਸ਼ੁਰੂਆਤ ਲਾਹੌਰੀ ਗੇਟ ਤੋਂ ਕੀਤੀ ਜਾਵੇਗੀ। ਉਹ ਭਲਕੇ ਰਾਮ ਤੀਰਥ ਦੇ ਦਰਸ਼ਨ ਕਰਨ ਜਾਣਗੇ।