
ਇਸ ਮੁੱਦੇ ‘ਤੇ ਬੋਲਦਿਆਂ ਵੜਿੰਗ ਨੇ ਕਿਹਾ, “ਇਹ ਸਿਰਫ ਇਕ ਝੂਠ ਨਹੀਂ ਹੈ, ਜੋ ਕਿ ਸੀਐਮ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਬੋਲਿਆ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਵਾਰ-ਵਾਰ ਗੁੰਮਰਾਹ ਕੀਤਾ ਹੈ। ਉਨ੍ਹਾਂ ਦੀ ਸਰਕਾਰ ਨਸ਼ੇ ਦੇ ਖਾਤਮੇ, ਰੁਜ਼ਗਾਰ ਸਿਰਜਣ, ਸਿੱਖਿਆ ਅਤੇ ਸਿਹਤ ਢਾਂਚੇ ਵਿੱਚ ਸੁਧਾਰ, ਕਿਸਾਨਾਂ ਨੂੰ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਦੇਣ ਅਤੇ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਸਮੇਤ ਆਪਣੇ ਮੁੱਖ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹੀ ਹੈ।”
ਵੜਿੰਗ ਨੇ ਕਿਹਾ, “ਪੰਜਾਬ ਨੂੰ ਲੋਕਾਂ ਦੀ ਭਲਾਈ ਨੂੰ ਸਮਰਪਿਤ ਸਰਕਾਰ ਦੀ ਲੋੜ ਹੈ, ਨਾ ਕਿ ਕਿਸੇ ਵੀ ਝੂਠੇ ਵਾਅਦਿਆਂ ਅਤੇ ਗੁੰਮਰਾਹਕੁੰਨ ਇਸ਼ਤਿਹਾਰਾਂ ‘ਤੇ ਨਿਰਭਰ ਰਹਿਣ ਵਾਲੀ ਸਰਕਾਰ ਦੀ। ਅਸੀਂ ਚੋਣਾਂ ਤੋਂ ਬਾਅਦ ‘ਆਪ’ ਸਰਕਾਰ ਨੂੰ ਐਨਓਸੀ ਦੇ ਮੁੱਦੇ ‘ਤੇ ਜਵਾਬਦੇਹ ਬਣਾਉਣ ਲਈ ਪ੍ਰਦਰਸ਼ਨ ਕਰਾਂਗੇ।”
ਇਸ ਦੌਰਾਨ ਵੜਿੰਗ ਦੀ ਚੋਣ ਮੁਹਿੰਮ ਨੂੰ ਲੁਧਿਆਣਾ ਉੱਤਰੀ ਅਤੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕਿਆਂ ਵਿੱਚ ਭਾਰੀ ਸਮਰਥਨ ਮਿਲਿਆ। ਜਿੱਥੇ ਛੋਟੀਆਂ ਮੀਟਿੰਗਾਂ ਵੱਡੀਆਂ ਰੈਲੀਆਂ ਵਿੱਚ ਬਦਲ ਗਈਆਂ। ਉਨ੍ਹਾਂ ਨੇ ਲੁਧਿਆਣਾ ਦੇ ਭਵਿੱਖ ਲਈ ਇੱਕ ਮਜ਼ਬੂਤ ਯੋਜਨਾ ਦੀ ਰੂਪਰੇਖਾ ਦਿੰਦੇ ਹੋਏ ਆਪਣਾ ਵਿਆਪਕ ਵਿਜ਼ਨ ਡਾਕੂਮੈਂਟ “ਡਰਾਈਵ ਇਟ” ਵੀ ਸਾਂਝਾ ਕੀਤਾ।