
ਦਿੱਲੀ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਰਾਹਤ ਨਹੀਂ ਮਿਲੀ ਹੈ। ਰਾਊਜ ਐਵੇਨਿਊ ਕੋਰਟ ਨੇ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ 31 ਮਈ ਤੱਕ ਵਧਾ ਦਿੱਤੀ ਹੈ। ਮਨੀਸ਼ ਸਿਸੋਦੀਆ ਵੀਡੀਓ ਕਾਨਫਰੈਂਸਿੰਗ ਰਾਹੀਂ ਜੇਲ੍ਹ ਤੋਂ ਕੋਰਟ ‘ਚ ਪੇਸ਼ ਹੋਏ ਸਨ। ਰਾਊਜ ਐਵੇਨਿਊ ਕੋਰਟ ‘ਚ ਮਾਮਲੇ ਦੀ ਅਗਲੀ ਸੁਣਵਾਈ 31 ਮਈ ਨੂੰ ਹੋਵੇਗੀ। ਕੋਰਟ ਨੇ ਦੋਸ਼ੀਆਂ ਤੋਂ ਲਿਖਿਤ ‘ਚ ਦੱਸਣ ਲਈ ਕਿਹਾ ਕਿ ਗੈਰ-ਜ਼ਰੂਰੀ ਦਸਤਾਵੇਜ਼ਾਂ ਦੀ ਜਾਂਚ ਲਈ ਕਿੰਨਾ ਸਮਾਂ ਲੱਗੇਗਾ।
ਦਿੱਲੀ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤਿਹਾੜ ਜੇਲ੍ਹ ‘ਚ ਸਜ਼ਾ ਕੱਟ ਰਹੇ ਹਨ।