ਨੌਜਵਾਨ ਦੇ ਸਿਰ ‘ਚ ਗੋਲੀਆਂ ਮਾਰ ਕੇ ਕੀਤੇ ਕਤਲ ਦੇ ਮਾਮਲੇ ਵਿਚ ਸਨਸਨੀਖੇਜ਼ ਖੁਲਾਸਾ

ਜ਼ਿਲ੍ਹਾ ਫਿਰੋਜ਼ਪੁਰ ਦੇ ਪੁਰਾਣੇ ਹਰੀ ਹੈੱਡ ਪੁਲ ਦੇ ਕੋਲ ਕੱਚੀ ਪਟਰੀ ’ਤੇ 9 ਮਈ 2024 ਨੂੰ ਇਕ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼ ਨੂੰ ਲੈ ਕੇ ਫਿਰੋਜ਼ਪੁਰ ਪੁਲਸ ਨੇ ਸਖ਼ਤ ਮਿਹਨਤ ਤੋਂ ਬਾਅਦ ਵਿਅਕਤੀ ਦਾ ਕਤਲ ਕਰਨ ਵਾਲੇ 3 ਕਾਤਲਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾ ਵਿਚੋਂ ਇਕ ਨਾਬਾਲਗ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ ਫਿਰੋਜ਼ਪੁਰ ਸੌਮਿਆ ਮਿਸ਼ਰਾ ਨੇ ਦੱਸਿਆ ਕਿ ਥਾਣਾ ਮਖੂ ਦੀ ਪੁਲਸ ਨੂੰ 9 ਮਈ 2024 ਨੂੰ ਸੂਚਨਾ ਮਿਲੀ ਸੀ ਕਿ ਇਕ ਅਣਪਛਾਤੇ ਨੌਜਵਾਨ ਦੀ ਖੂਨ ਨਾਲ ਲਥਪਥ ਲਾਸ਼ ਪਈ ਹੈ, ਜਿਸ ਦੀ ਉਮਰ ਕਰੀਬ 32/33 ਸਾਲ ਹੈ, ਜਿਸਦੇ ਸਿਰ ’ਤੇ ਸੱਟਾਂ ਦੇ ਨਿਸ਼ਾਨ ਹਨ ਤੇ ਉਸ ਦੇ ਹੱਥ ਅਤੇ ਮੂੰਹ ਬੰਨ੍ਹੇ ਹੋਏ ਹਨ। ਉਨ੍ਹਾਂ ਦੱਸਿਆ ਕਿ ਇਸ ਕਤਲ ਸਬੰਧੀ ਥਾਣਾ ਮਖੂ ਦੀ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਅਤੇ ਇਸ ਅੰਨ੍ਹੇ ਕਤਲ ਨੂੰ ਟਰੇਸ ਕਰਨ ਲਈ ਐੱਸ.ਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ, ਡੀ. ਐੱਸ. ਪੀ ਇਨਵੈਸਟੀਗੇਸ਼ਨ ਬਲਕਾਰ ਸਿੰਘ ਅਤੇ ਡੀ.ਐੱਸ.ਪੀ ਜ਼ੀਰਾ ਗੁਰਦੀਪ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ ਸਟਾਫ਼ ਵੱਲੋਂ ਫਿਰੋਜ਼ਪੁਰ ਅਤੇ ਪੁਲਸ ਥਾਣਾ ਮਖੂ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਅਤੇ ਜਾਂਚ ਕਰਨ ’ਤੇ ਪਤਾ ਲੱਗਾ ਕਿ ਲਾਸ਼ ਜਸ਼ਨਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਗੋਰਖਾ, ਜ਼ਿਲ੍ਹਾ ਤਰਨਤਾਰਨ ਦੀ ਹੈ।

Leave a Reply

Your email address will not be published. Required fields are marked *