
ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਅੱਜ ਯਾਨੀ ਬੁੱਧਵਾਰ ਨੂੰ ਕਿਹਾ ਕਿ ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ ਸਰਗਰਮ 57 ਮਾਮਲੇ ਘੱਟ ਹੋਏ ਹਨ ਅਤੇ ਹੁਣ ਸਿਰਫ਼ 512 ਮਰੀਜ਼ ਹੀ ਸਰਗਰਮ ਹਨ। 112 ਇਲਾਜ ਅਧੀਨ ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ। ਦੇਸ਼ ਭਰ ‘ਚ ਸਭ ਤੋਂ ਵੱਧ ਉੱਤਰ ਪ੍ਰਦੇਸ਼ ਰਾਜ ‘ਚ 10 ਸਰਗਰਮ ਮਰੀਜ਼ ਸਾਹਮਣੇ ਆਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵਲੋਂ ਬੁੱਧਵਾਰ ਸਵੇਰੇ 8 ਵਜੇ ਤੱਕ ਜਾਰੀ ਅੰਕੜਿਆਂ ਅਨੁਸਾਰ ਬੀਤੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਸੰਕਰਮਣ ਨਾਲ ਕਿਸੇ ਵੀ ਮਰੀਜ਼ ਦੀ ਮੌਤ ਦੀ ਖ਼ਬਰ ਨਹੀਂ ਹੈ।