ਚੋਣ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ

ਚੋਣ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਚੋਣਾਂ 2024 ਲਈ ਜਲੰਧਰ ਹਲਕੇ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਚਿਤਾਵਨੀ ਦਿੱਤੀ ਹੈ। ਜ਼ਿਕਰਯੋਗ ਹੈ ਕਿ 5 ਮਈ, 2024 ਨੂੰ ਪ੍ਰੈੱਸ ਕਾਨਫਰੰਸ ਦੌਰਾਨ ਚੰਨੀ ਨੇ ਟਿੱਪਣੀ ਕੀਤੀ ਸੀ ਕਿ ਪੁੰਛ ’ਚ 4 ਮਈ ਨੂੰ ਭਾਰਤੀ ਹਥਿਆਰਬੰਦ ਬਲਾਂ ਦੇ ਕਾਫ਼ਲੇ ‘ਤੇ ਹੋਇਆ ਦਹਿਸ਼ਤੀ ਹਮਲਾ ਇੱਕ ਸੋਚਿਆ-ਸਮਝਿਆ ‘ਸਟੰਟ’ ਸੀ। ਦਫ਼ਤਰ, ਮੁੱਖ ਚੋਣ ਅਫ਼ਸਰ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਚੰਨੀ ਨੂੰ ਜਲੰਧਰ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵੱਲੋਂ ਇਸ ਟਿੱਪਣੀ ਸਬੰਧੀ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ।  ਚੋਣ ਕਮਿਸ਼ਨ ਨੇ ਚੰਨੀ ਵੱਲੋਂ ਕੀਤੀ ਗਈ ਟਿੱਪਣੀ ‘ਤੇ ਇਤਰਾਜ਼ ਜਤਾਉਂਦਿਆਂ ਇਸ ਨੂੰ ਆਦਰਸ਼ ਚੋਣ ਜ਼ਾਬਤੇ ਦੇ ਮੈਨੂਅਲ ਦੇ ਅਨੁਬੰਧ-1 ਦੀ ਧਾਰਾ 2 (ਜਨਰਲ ਕੰਡਕਟ) ਦੀ ਉਲੰਘਣਾ ਮੰਨਿਆ ਹੈ, ਜਿਸ ’ਚ ਕਿਹਾ ਗਿਆ ਹੈ ਕਿ ਵਿਰੋਧੀ ਪਾਰਟੀਆਂ ਦੀ ਆਲੋਚਨਾ ਪਾਰਟੀ ਦੀਆਂ ਨੀਤੀਆਂ, ਪ੍ਰੋਗਰਾਮਾਂ, ਇਸਦੇ ਪਿਛਲੇ ਰਿਕਾਰਡ ਅਤੇ ਕੰਮਾਂ ਤੱਕ ਹੀ ਸੀਮਤ ਹੋਣੀ ਚਾਹੀਦੀ ਹੈ।

Leave a Reply

Your email address will not be published. Required fields are marked *