
ਕਾਂਗਰਸ ਵਰਕਿੰਗ ਕਮੇਟੀ (CWC) ਨੇ ਸ਼ਨੀਵਾਰ ਯਾਨੀ ਕਿ ਅੱਜ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਅਪੀਲ ਕੀਤੀ ਹੈ ਕਿ ਉਹ ਲੋਕ ਸਭਾ ਚੋਣਾਂ ਵਿਚ ਵਿਰੋਧੀ ਧਿਰ ਦੇ ਨੇਤਾ ਦੀ ਜ਼ਿੰਮੇਵਾਰੀ ਸੰਭਾਲਣ। ਹੇਠਲੇ ਸਦਨ ਵਿਚ ਪਾਰਟੀ ਸੰਸਦੀ ਦਲ ਦਾ ਨੇਤਾ ਹੀ ਵਿਰੋਧੀ ਧਿਰ ਦਾ ਨੇਤਾ ਹੋਵੇਗਾ। ਕਾਂਗਰਸ ਨੇ ਲੋਕ ਸਭਾ ਚੋਣਾਂ ਵਿਚ 99 ਸੀਟਾਂ ਜਿੱਤੀਆਂ ਹਨ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਪ੍ਰਧਾਨਗੀ ਵਿਚ ਹੋਈ CWC ਦੀ ਬੈਠਕ ਵਿਚ ਲੋਕ ਸਭਾ ਚੋਣਾਂ ਵਿਚ ਪਾਰਟੀ ਪ੍ਰਧਾਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਦੇ ਯੋਗਦਾਨ ਦੀ ਸ਼ਲਾਘਾ ਵੀ ਕੀਤੀ ਗਈ। ਇਸ ਨੂੰ ਲੈ ਕੇ ਇਕ ਪ੍ਰਸਤਾਵ ਵੀ ਪਾਸ ਕੀਤਾ।CWC ਦੀ ਬੈਠਕ ਵਿਚ ਪਾਰਟੀ ਸੰਸਦ ਦਲ ਦੀ ਮੁਖੀ ਸੋਨੀਆ ਗਾਂਧੀ, ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਹੋਰ ਸੀਨੀਅਰ ਨੇਤਾ ਮੌਜੂਦ ਰਹੇ। CWC ਨੇ ਰਾਹੁਲ ਨੂੰ ਵਿਰੋਧੀ ਧਿਰ ਦੇ ਨੇਤਾ ਦੀ ਜ਼ਿੰਮੇਵਾਰੀ ਸੰਭਾਲਣ ਦੀ ਅਪੀਲ ਕੀਤੀ।