
ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅਰੁਣਾਚਲ ਪ੍ਰਦੇਸ਼ ‘ਚ ਪਾਰਟੀ ਦੇ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਸੀਨੀਅਰ ਨੇਤਾ ਰਵੀਸ਼ੰਕਰ ਪ੍ਰਸਾਦ ਅਤੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁਘ ਨੂੰ ਕੇਂਦਰੀ ਆਬਜ਼ਰਵਰ ਨਿਯੁਕਤ ਕੀਤਾ ਹੈ। ਭਾਜਪਾ ਦੇ ਜਨਰਲ ਸਕੱਤਰ ਅਤੇ ਹੈੱਡ ਕੁਆਰਟਰ ਇੰਚਾਰਜ ਅਰੁਣ ਸਿੰਘ ਨੇ ਅੱਜ ਯਾਨੀ ਮੰਗਲਵਾਰ ਨੂੰ ਇਕ ਪ੍ਰੈੱਸ ਬਿਆਨ ‘ਚ ਇਹ ਜਾਣਕਾਰੀ ਦਿੱਤੀ।
ਸੂਤਰਾਂ ਅਨੁਸਾਰ ਇਹ ਨੇਤਾ ਇਕ-2 ਦਿਨ ‘ਚ ਈਟਾਨਗਰ ਜਾਣਗੇ ਅਤੇ ਵਿਧਾਇਕ ਦਲ ਦੇ ਨੇਤਾ ਚੋਣ ਦੀ ਪ੍ਰਕਿਰਿਆ ਪੂਰੀ ਕਰਵਾਉਣਗੇ।