
ਹਿਮਾਚਲ ਪ੍ਰਦੇਸ਼ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ 10 ਜੁਲਾਈ ਨੂੰ ਵੋਟਾਂ ਪੈਣੀਆਂ ਹਨ। ਤਿੰਨ ਸੀਟਾਂ ‘ਤੇ ਹੋਣ ਜਾ ਰਹੀਆਂ ਉਪ ਚੋਣਾਂ ਦੇ ਨਤੀਜੇ 13 ਜੁਲਾਈ ਨੂੰ ਐਲਾਨ ਦਿੱਤੇ ਜਾਣਗੇ। ਭਾਰਤੀ ਜਨਤਾ ਪਾਰਟੀ ਨੇ ਤਿੰਨੋਂ ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਮੌਕੇ ਵਿਸ਼ੇਸ਼ ਖ਼ਬਰ ਇਹ ਸਾਹਮਣੇ ਆ ਰਹੀ ਹੈ ਕਿ ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਦੀ ਦੇਹਰਾ ਵਿਧਾਨ ਸਭਾ ਸੀਟ ‘ਤੇ ਉਪ ਚੋਣ ਲਈ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਪਤਨੀ ਕਮਲੇਸ਼ ਠਾਕੁਰ ਨੂੰ ਟਿਕਟ ਦੇ ਦਿੱਤੀ ਹੈ।
ਦੱਸ ਦੇਈਏ ਕਿ ਕਾਂਗਰਸੀ ਉਮੀਦਵਾਰ ਕਮਲੇਸ਼ ਠਾਕੁਰ ਦਾ ਮੁਕਾਬਲਾ ਭਾਜਪਾ ਦੇ ਹੁਸ਼ਿਆਰ ਸਿੰਘ ਨਾਲ ਹੋਵੇਗਾ। ਮੁੱਖ ਮੰਤਰੀ ਦੀ ਪਤਨੀ ਦਾ ਨਾਨਕਾ ਘਰ ਦੇਹਰਾ ਦੇ ਨਾਲ ਲੱਗਦੇ ਜਸਵਾਨ ਪਰਗਪੁਰ ਵਿੱਚ ਹੈ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਨੇ ਇਸੇ ਕਰਕੇ ਇਹ ਫ਼ੈਸਲਾ ਲਿਆ ਹੈ। ਇਸ ਤੋਂ ਪਹਿਲਾਂ ਕਮਲੇਸ਼ ਠਾਕੁਰ ਦੇ ਹਮੀਰਪੁਰ ਲੋਕ ਸਭਾ ਸੀਟ ਤੋਂ ਚੋਣ ਲੜਨ ਦੀ ਚਰਚਾ ਸੀ। ਦੂਜੇ ਪਾਸੇ ਕਾਂਗਰਸ ਵਲੋਂ ਸੋਮਵਾਰ ਨੂੰ ਨਾਲਾਗੜ੍ਹ ਅਤੇ ਹਮੀਰਪੁਰ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।