
ਗੁਜਰਾਤ ਦੀ ਜੇਲ੍ਹ ਵਿਚ ਬੰਦ ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਕਾਲ ਵਾਲੀ ਕਲਿੱਪ ਵਾਇਰਲ ਹੋਣ ‘ਤੇ ਬਿਕਰਮ ਮਜੀਠੀਆ ਨੇ ਸਵਾਲ ਚੁੱਕੇ ਹਨ। ਮਜੀਠੀਆ ਨੇ ਕਿਹਾ ਕਿ ਪਹਿਲਾਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਸੀ। ਹਾਲ ਹੀ ਵਿਚ ਬਿਸ਼ਨੋਈ ਨੇ ਗੁਜਰਾਤ ਜੇਲ੍ਹ ਤੋਂ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਨੂੰ ਈਦ ਦੀ ਸ਼ੁਭਕਾਮਨਾਵਾਂ ਦਿੱਤੀਆਂ, ਜਿਸ ਨਾਲ ਇਹ ਸਾਬਤ ਹੁੰਦਾ ਹੈ ਕਿ ਉਹ ਕੈਦ ਵਿਚ ਹੋਣ ਦੇ ਬਾਵਜੂਦ ਵੀ ਆਜ਼ਾਦੀ ਨਾਲ ਕੰਮ ਕਰ ਸਕਦਾ ਹੈ।ਪੰਜਾਬ ਦੀ ਜੇਲ੍ਹ ਤੋਂ ਲਾਈਵ ਇੰਟਰਵਿਊ ਦੇਣ ਦੇ ਮਾਮਲੇ ਵਿਚ ਇਕ SIT ਬਣਾਈ ਸੀ ਜਾਂਚ ਲਈ ਪਰ ਜਾਂਚ ਵਿਚ ਕੁਝ ਵੀ ਨਤੀਜੇ ਨਹੀਂ ਮਿਲੇ।