
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਇੱਥੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਮਗਰੋਂ ਮੀਡੀਆ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਜ਼ਿਲ੍ਹਾ ਪ੍ਰਧਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਇਨ੍ਹਾਂ ਜ਼ਿਲ੍ਹਾ ਪ੍ਰਧਾਨਾਂ ਨੇ ਹੀ ਸਾਰੀ ਲੜਾਈ ਲੜੀ ਹੈ।
ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਨੇ ਇਨ੍ਹਾਂ ਚੋਣਾਂ ਦੌਰਾਨ ਕੁੱਝ ਨਹੀਂ ਕੀਤਾ, ਇਹ ਸਾਰਾ ਜਿੱਤ ਦਾ ਸਿਹਰਾ ਕਾਂਗਰਸ ਦੇ ਸੀਨੀਅਰ ਲੀਡਰਾਂ, ਜੂਨੀਅਰ ਲੀਡਰਾਂ ਅਤੇ ਬੂਥਾਂ ‘ਤੇ ਕੰਮ ਕਰ ਰਹੇ ਸਾਥੀਆਂ, ਜ਼ਿਲ੍ਹਾ ਪ੍ਰਧਾਨਾਂ ਅਤੇ ਬਲਾਕ ਪ੍ਰਧਾਨਾਂ ਨੂੰ ਜਾਂਦਾ ਹੈ।
ਪੰਜਾਬ ‘ਚ ਕਾਂਗਰਸ ਪਾਰਟੀ ਨੂੰ 7 ਸੀਟਾਂ ਇਨ੍ਹਾਂ ਲੋਕਾਂ ਦੀ ਬਦੌਲਤ ਹੀ ਮਿਲੀਆਂ ਹਨ ਅਤੇ ਪਾਰਟੀ ਨੂੰ ਬਹੁਤ ਵੱਡੀ ਜਿੱਤ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਬਹੁਤ ਚੰਗਾ ਪ੍ਰਦਰਸ਼ਨ ਕੀਤਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਿੱਧਾ-ਸਿੱਧਾ ਆਉਣ ਵਾਲੇ ਸਮੇਂ ਦੇ ਸੰਕੇਤ ਦਿੱਤੇ ਹਨ ਕਿ ਲੋਕ ਕਾਂਗਰਸ ਪਾਰਟੀ ਨੂੰ ਚਾਹੁੰਦੇ ਹਨ।