
ਪੰਜਾਬ ਵਿਚ ਤਿੰਨ ਲੋਕ ਸਭਾ ਸੀਟਾਂ ‘ਤੇ ਜਿੱਤ ਦਰਜ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਤਿੰਨੋਂ ਸੰਸਦ ਮੈਂਬਰਾਂ ਨੇ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਪਾਰਲੀਮੈਂਟ ਪਹੁੰਚੇ। ਇਸ ਦੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਮੈਂ ਅੱਜ ਪਾਰਲੀਮੈਂਟ ਪਹੁੰਚਿਆ ਹਾਂ। ਆਮ ਆਦਮੀ ਪਾਰਟੀ ਦੇ ਤਿੰਨੋਂ ਸਾਂਸਦਾਂ ਨੇ ਅੱਜ ਪਾਰਲੀਮੈਂਟ ਵਿਚ ਸਹੁੰ ਚੁੱਕੀ ਹੈ। ਬਹੁਤ-ਬਹੁਤ ਮੁਬਾਰਕਾਂ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ। ਮੁੱਖ ਮੰਤਰੀ ਨੇ ਕਿਹਾ ਕਿ ਤਿੰਨੋਂ ਸਾਂਸਦ ਪੰਜਾਬ ਦੇ ਹੱਕਾਂ ਅਤੇ ਮਸਲਿਆਂ ਦੀ ਆਵਾਜ਼ ਜ਼ੋਰ-ਸ਼ੋਰ ਨਾਲ ਪਾਰਲੀਮੈਂਟ ਵਿਚ ਚੁੱਕਣਗੇ।
ਇਥੇ ਇਹ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਦੀਆਂ ਤਿੰਨ ਲੋਕ ਸਭਾ ਸੀਟਾਂ ਸੰਗਰੂਰ, ਸ੍ਰੀ ਅਨੰਦਪੁਰ ਸਾਹਿਬ ਅਤੇ ਹੁਸ਼ਿਆਰਪੁਰ ਵਿਚ ਜਿੱਤੀ ਸੀ। ਜਿਸ ਦੇ ਚੱਲਦੇ ਅੱਜ ਮੀਤ ਹੇਅਰ, ਮਾਲਵਿੰਦਰ ਕੰਗ ਅਤੇ ਡਾ. ਰਾਜ ਕੁਮਾਰ ਚੱਬੇਵਾਲ ਨੇ ਸਹੁੰ ਚੁੱਕੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਬਾਕੀ ਨਵੇਂ ਚੁਣੇ ਗਏ 10 ਲੋਕ ਸਭਾ ਮੈਂਬਰਾਂ ਨੇ ਵੀ ਅੱਜ ਅਹੁਦੇ ਦੀ ਸਹੁੰ ਚੁੱਕ ਲਈ ਹੈ।