
ਲੋਕ ਸਭਾ ਸਪੀਕਰ ਓਮ ਬਿਰਲਾ ਨੇ ਬੁੱਧਵਾਰ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਸਦਨ ਵਿਚ ਵਿਰੋਧੀ ਧਿਰ ਦੇ ਨੇਤਾ ਵਜੋਂ ਅਧਿਕਾਰਤ ਰੂਪ ਨਾਲ ਮਾਨਤਾ ਦਿੱਤੀ। ਲੋਕ ਸਭਾ ਸਕੱਤਰੇਤ ਦੀ ਸੂਚਨਾ ਵਿਚ ਇਹ ਜਾਣਕਾਰੀ ਦਿੱਤੀ ਗਈ। ਰਾਹੁਲ ਦਾ ਵਿਰੋਧੀ ਧਿਰ ਦਾ ਨੇਤਾ ਦਾ ਦਰਜਾ 9 ਜੂਨ 2024 ਤੋਂ ਪ੍ਰਭਾਵੀ ਰਹੇਗਾ। ਦਰਅਸਲ ਇਸ ਦਿਨ ਹੀ ਮੋਦੀ ਸਰਕਾਰ ਨੇ ਸਹੁੰ ਚੁੱਕੀ ਸੀ। ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਮੰਗਲਵਾਰ ਨੂੰ ਲੋਕ ਸਭਾ ਦੇ ਪ੍ਰੋਟੈਮ ਸਪੀਕਰ ਭਰਤਹਿਰੀ ਮਹਿਤਾਬ ਨੂੰ ਚਿੱਠੀ ਲਿਖ ਕੇ ਕਾਂਗਰਸ ਦੇ ਇਸ ਫ਼ੈਸਲੇ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਇਆ ਸੀ ਕਿ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਨੇਤਾ ਹੋਣਗੇ।