
ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਮੌਕੇ’ਤੇ ਪੰਜਾਬ ਪੁਲਿਸ ਵੱਲੋਂ ਪੰਜਾਬ ਭਰ ਵਿੱਚ10 ਵੱਖ-ਵੱਖ ਥਾਵਾਂ’ਤੇ ਨਸ਼ੀਲੇ ਪਦਾਰਥਾਂ ਦਾ ਨਿਪਟਾਰਾ ਕਰਨ ਲਈ ਪ੍ਰੋਗਰਾਮ ਆਯੋਜਿਤ ਕੀਤੇ ਗਏ। ਇਸ ਦੀ ਜਾਣਕਾਰੀ ਦਿੰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦਾ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ।
ਇਸ ਦੌਰਾਨ 83 ਕਿਲੋ ਹੈਰੋਇਨ, 3557 ਕਿਲੋ ਅਫੀਮ, 4.5 ਲੱਖ ਗੋਲੀਆਂ/ਕੈਪਸੂਲ ਦਾ ਮੌਕੇ’ਤੇ ਹੀ ਨਿਪਟਾਰਾ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਸੀਂ ਨਸ਼ਿਆਂ ਦੇ ਖਾਤਮੇ ਲਈ ਇਨਫੋਰਸਮੈਂਟ, ਡੈਡੀਕਸ਼ਨ ਅਤੇ ਰੋਕਥਾਮ ਦੀ ਇੱਕ ਵਿਆਪਕ ਰਣਨੀਤੀ ਤੇ ਕੰਮ ਕਰਦੇ ਹੋਏ ਇਸ ਦੀ ਸਮੀਖਿਆ ਕੀਤੀ ਹੈ।