
ਲੋਕ ਸਭਾ ਸਪੀਕਰ ਓਮ ਬਿਰਲਾ ਵਲੋਂ ਅੰਮ੍ਰਿਤਪਾਲ ਸਿੰਘ ਨੂੰ ਐੱਮ. ਪੀ. ਦੇ ਅਹੁਦੇ ਦੀ ਸਹੁੰ ਚੁੱਕਣ ਦੀ ਇਜਾਜ਼ਤ ਦੇਣ ਤੋਂ ਬਾਅਦ ਪੰਜਾਬ ਪੁਲਸ ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਅਸਾਮ ਲਈ ਰਵਾਨਾ ਹੋ ਗਈ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ ਜਿੱਥੋਂ ਸਾਰੀ ਕਾਗਜ਼ੀ ਕਾਰਵਾਈ ਤੋਂ ਬਾਅਦ ਅੰਮ੍ਰਿਤਸਰ ਦਿਹਾਤ ਪੁਲਸ ਅੰਮ੍ਰਿਤਪਾਲ ਨੂੰ ਲੈ ਕੇ ਸਿੱਧਾ ਦਿੱਲੀ ਲਈ ਰਵਾਨਾ ਹੋਵੇਗੀ। 5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਐੱਮ. ਪੀ. ਦੇ ਅਹੁਦੇ ਦੀ ਸਹੁੰ ਚੁੱਕਣਗੇ। ਇਹ ਵੀ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਨੂੰ ਸਹੁੰ ਲੋਕ ਸਭਾ ਸਪੀਕਰ ਦੇ ਚੈਂਬਰ ਵਿਚ ਚੁਕਾਈ ਜਾਵੇਗੀ। ਇਸ ਸਾਰੀ ਕਾਰਵਾਈ ਦੌਰਾਨ ਨਾ ਤਾਂ ਕੋਈ ਅੰਮ੍ਰਿਤਪਾਲ ਸਿੰਘ ਨੂੰ ਮਿਲ ਸਕੇਗਾ ਅਤੇ ਨਾ ਹੀ ਕੋਈ ਗੱਲਬਾਤ ਕਰ ਸਕੇਗਾ। ਪੰਜਾਬ ਪੁਲਸ ਦੇ ਉੱਚ ਅਧਿਕਾਰੀ ਦੀ ਅਗਵਾਈ ਹੇਠ ਇਕ ਟੀਮ ਡਿਬਰੂਗੜ੍ਹ ਲਈ ਰਵਾਨਾ ਹੋਈ ਹੈ। ਪੰਜਾਬ ਪੁਲਸ ਦੀ ਟੀਮ ਅੰਮ੍ਰਿਤਪਾਲ ਨੂੰ ਸਿੱਧਾ ਦਿੱਲੀ ਲੈ ਕੇ ਜਾਵੇਗੀ।