
ਜਲੰਧਰ ਵੈਸਟ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸੀਨੀਅਰ ਆਗੂ ਸਮੇਤ ਦੋ ਲੀਡਰਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰ ਲਿਆ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੀਨੀਅਰ ਆਗੂ ਗਗਨਦੀਪ ਸਿੰਘ ਸਮੇਤ ਇਕ ਹੋਰ ਆਗੂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਗਗਨਦੀਪ ਸਿੰਘ ਯੂਥ ਅਕਾਲੀ ਦਲ ਦੋਆਬਾ ਦੇ ਜੁਆਇੰਟ ਸਕੱਤਰ, ਜਨਰਲ ਸਕੱਤਰ, ਸੀਨੀਅਰ ਵਾਈਸ ਪ੍ਰੈਸੀਡੈਂਟ ਅਤੇ ਵਾਰਡ ਨੰਬਰ-74 ਦੇ ਇੰਚਾਰਜ ਰਹਿ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਆਗੂਆਂ ਨੂੰ ਪਾਰਟੀ ਵਿਚ ਰਸਮੀ ਤੌਰ ’ਤੇ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ।