ਨਵਜੰਮ੍ਹੇ ਬੱਚਿਆਂ ਦੀ ਖਰੀਦ-ਫਰੋਖਤ ਕਰ ਰਹੇ ਦਲਾਲ, 8 ਰੁਪਏ ਰੁਪਏ ‘ਚ ਵੇਚ ਰਹੇ ਮਾਸੂਮ

 ਪੂਰੇ ਦੇਸ਼ ’ਚ ਭਾਰੀ ਮੀਂਹ ਨਾਲ ਜਾਨ-ਮਾਲ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਇਸ ਦਾ ਅਸਰ ਸਬਜ਼ੀਆਂ ਤੋਂ ਲੈ ਕੇ ਫਸਲਾਂ ਦੀ ਪੈਦਾਵਾਰ ’ਤੇ ਦੇਖਣ ਨੂੰ ਮਿਲ ਰਿਹਾ ਹੈ। ਭਾਰੀ ਮੀਂਹ ਨੇ ਰਸੋਈ ਦਾ ਬਜ਼ਟ ਵੀ ਵਿਗਾੜ ਦਿੱਤਾ ਹੈ। ਸਬਜ਼ੀਆਂ ਦੇ ਮੁੱਲ ਅਸਮਾਨ ’ਤੇ ਪਹੁੰਚ ਚੁੱਕੇ ਹਨ।

ਉੱਤਰ ਪ੍ਰਦੇਸ਼, ਕਸ਼ਮੀਰ, ਹਿਮਾਚਲ ਪ੍ਰਦੇਸ਼, ਮਹਾਰਾਸ਼ਟਰ, ਕੇਰਲ, ਉੱਤਰਾਖੰਡ ਵਰਗੇ ਸੂਬਿਆਂ ’ਚ ਭਾਰੀ ਮੀਂਹ ਨਾਲ ਫਸਲਾਂ ਅਤੇ ਸਬਜ਼ੀਆਂ ਦਾ ਵੱਡਾ ਨੁਕਸਾਨ ਹੋਇਆ ਹੈ। ਖੇਤਾਂ ’ਚ ਹੀ ਸਬਜ਼ੀਆਂ ਸੜ ਰਹੀਆਂ ਹਨ। ਇਸ ਕਾਰਨ ਦਿੱਲੀ-ਐੱਨ. ਸੀ. ਆਰ. ਦੀਆਂ ਮੰਡੀਆਂ ’ਚ ਸਬਜ਼ੀਆਂ ਦੀ ਆਮਦ ਘੱਟ ਹੋਈ ਹੈ। ਮੰਡੀਆਂ ’ਚ ਸਪਲਾਈ ਘੱਟ ਹੋਣ ਨਾਲ ਸਬਜ਼ੀਆਂ ਦੀਆਂ ਕੀਮਤਾਂ ਇਕ ਹਫਤੇ ’ਚ ਅਸਮਾਨ ’ਤੇ ਪਹੁੰਚ ਗਈਆਂ ਹਨ।ਦਿੱਲੀ-ਐੱਨ. ਸੀ. ਆਰ. ’ਚ ਪਿਛਲੇ ਮਹੀਨੇ ਟਮਾਟਰ 28 ਰੁਪਏ ਕਿੱਲੋ ਵਿਕ ਰਿਹਾ ਸੀ, ਜੋ ਹੁਣ ਵਧ ਕੇ 80 ਰੁਪਏ ਹੋ ਗਿਆ ਹੈ। ਉੱਥੇ ਹੀ, ਕਈ ਸੂਬਿਆਂ ’ਚ ਕੀਮਤ 100 ਰੁਪਏ ਤੱਕ ਪਹੁੰਚ ਗਈ ਹੈ। ਪਿਆਜ਼ ਦੀ ਕੀਮਤ ’ਚ ਵੀ ਵੱਡਾ ਉਛਾਲ ਆਇਆ ਹੈ। ਰਾਜਧਾਨੀ ਦਿੱਲੀ ’ਚ ਪਿਛਲੇ ਮਹੀਨੇ ਪਿਆਜ਼ 32 ਰੁਪਏ ਕਿੱਲੋ ਵਿਕ ਰਿਹਾ ਸੀ, ਜੋ ਹੁਣ ਵਧ ਕੇ 50 ਰੁਪਏ ਹੋ ਗਿਆ ਹੈ। ਆਲੂ ਦੇ ਭਾਅ ’ਚ ਵੀ ਵੱਡਾ ਉਛਾਲ ਆਇਆ ਹੈ। ਕੀਮਤ ਲੱਗਭਗ ਦੁੱਗਣੀ ਹੋ ਗਈ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਲਗਾਤਾਰ ਭਾਰੀ ਮੀਂਹ ਪੈਣ ਕਾਰਨ ਖੇਤਾਂ ’ਚ ਪਾਣੀ ਭਰ ਗਿਆ ਹੈ। ਇਸ ਨਾਲ ਸਬਜ਼ੀਆਂ ਦੀ ਫਸਲ ਨੂੰ ਨੁਕਸਾਨ ਹੋਇਆ ਹੈ, ਜਿਸ ਨਾਲ ਮੰਡੀਆਂ ’ਚ ਆਮਦ ਘੱਟ ਹੋ ਗਈ ਹੈ। ਮੰਡੀਆਂ ’ਚ ਸਪਲਾਈ ਘੱਟ ਹੋਣ ਨਾਲ ਕੀਮਤਾਂ ਤੇਜ਼ੀ ਨਾਲ ਵਧੀਆਂ ਹਨ। ਵਪਾਰੀਆਂ ਦਾ ਕਹਿਣਾ ਹੈ ਕਿ ਅਕਤੂਬਰ ਤੱਕ ਪਿਆਜ਼ ਦੀਆਂ ਕੀਮਤਾਂ ਉੱਚੀਆਂ ਰਹਿਣ ਦੀ ਸੰਭਾਵਨਾ ਹੈ।ਕੋਲਕਾਤਾ ਦੇ ਬਾਜ਼ਾਰਾਂ ’ਚ ਸਬਜ਼ੀਆਂ, ਆਂਡੇ ਅਤੇ ‘ਪੋਲਟਰੀ’ ਮਾਸ ਦੀਆਂ ਪ੍ਰਚੂਨ ਕੀਮਤਾਂ ਚੜ੍ਹਣ ਕਾਰਨ ਆਮ ਆਦਮੀ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਦੇ ਕਈ ਬਾਜ਼ਾਰਾਂ ’ਚ ਸਬਜ਼ੀ ਵਿਕ੍ਰੇਤਾਵਾਂ ਨੇ ਦੱਸਿਆ ਕਿ ਟਮਾਟਰ ਦੀ ਕੀਮਤ ਇਕ ਮਹੀਨਾ ਪਹਿਲਾਂ ਦੇ 45-50 ਰੁਪਏ ਤੋਂ ਵਧ ਕੇ 80-100 ਰੁਪਏ ਪ੍ਰਤੀ ਕਿੱਲੋਗ੍ਰਾਮ ਹੋ ਗਈ ਹੈ।

Leave a Reply

Your email address will not be published. Required fields are marked *