
ਪੁਲਸ ਅਧਿਕਾਰੀਆਂ ਨੇ ਮੰਗਲਵਾਰ ਨੂੰ ਦੱਸਿਆ ਕਿ ਬੰਗਲਾਦੇਸ਼ ਅਤੇ ਦਿੱਲੀ-ਐੱਨ.ਸੀ.ਆਰ. ਖੇਤਰ ‘ਚ ਚੱਲ ਰਹੇ ਅੰਗ ਟਰਾਂਸਪਲਾਂਟ ਰੈਕੇਟ ਦੇ ਸਿਲਸਿਲੇ ‘ਚ ਦਿੱਲੀ ਦੇ ਇਕ ਡਾਕਟਰ ਸਮੇਤ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਕ ਗੁਪਤ ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਦਿੱਲੀ ਪੁਲਸ ਦੀ ਕ੍ਰਾਈਮ ਬਰਾਂਚ 2 ਮਹੀਨਿਆਂ ਤੋਂ ਇਸ ਮਾਮਲੇ ‘ਤੇ ਕੰਮ ਕਰ ਰਹੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਜ਼ਿਆਦਾਤਰ ਦਾਨੀ ਅਤੇ ਪ੍ਰਾਪਤਕਰਤਾ ਬੰਗਲਾਦੇਸ਼ ਤੋਂ ਹਨ, ਜਿਨ੍ਹਾਂ ਨੂੰ ਸਰਜਰੀ ਫਰਜ਼ੀ ਦਸਤਾਵੇਜ਼ਾਂ ਦੇ ਆਧਾਰ ‘ਤੇ ਭਾਰਤ ਲਿਆਂਦਾ ਗਿਆ ਸੀ।
ਅਧਿਕਾਰੀਆਂ ਨੇ ਦੱਸਿਆ ਕਿ ਦੱਖਣ-ਪੂਰਬੀ ਦਿੱਲੀ ਦੇ ਇਕ ਪ੍ਰਸਿੱਧ ਹਸਪਤਾਲ ‘ਚ ਕਿਡਨੀ ਟਰਾਂਸਪਲਾਂਟ ਸਰਜਨ ਵਜੋਂ ਕੰਮ ਕਰ ਰਹੀ ਮਹਿਲਾ ਡਾਕਟਰ ਕਥਿਤ ਤੌਰ ‘ਤੇ 2021 ਅਤੇ 2023 ਦਰਮਿਆਨ ਬੰਗਲਾਦੇਸ਼ ਦੇ ਕੁਝ ਲੋਕਾਂ ਦੀ ਸਰਜਰੀ ‘ਚ ਸ਼ਾਮਲ ਸੀ।