
ਗਰਮੀਆਂ ਦੀਆਂ ਛੁੱਟੀਆਂ ਖਤਮ ਹੁੰਦੇ ਹੀ ਜ਼ਿਆਦਾਤਰ ਸੂਬਿਆਂ ਵਿੱਚ ਬਾਰਿਸ਼ ਸ਼ੁਰੂ ਹੋ ਗਈ ਸੀ । ਜੁਲਾਈ ਦੇ ਪਹਿਲੇ ਹਫ਼ਤੇ ਤੋਂ ਮਹਾਰਾਸ਼ਟਰ, ਉੱਤਰ ਪ੍ਰਦੇਸ਼, ਕਰਨਾਟਕ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਇਹ ਮੌਸਮ ਜਿੱਥੇ ਹੀਟਵੇਵ ਤੋਂ ਬਾਅਦ ਠੰਢ ਦਾ ਅਹਿਸਾਸ ਕਰਵਾ ਰਿਹਾ ਹੈ, ਉੱਥੇ ਹੀ ਬੱਚਿਆਂ ਲਈ ਵੀ ਕਿਸੇ ਖਤਰੇ ਤੋਂ ਘੱਟ ਨਹੀਂ ਹੈ। ਇਸ ਦੇ ਮੱਦੇਨਜ਼ਰ ਕਈ ਥਾਵਾਂ ‘ਤੇ ਸਕੂਲ ਬੰਦ ਕਰ ਦਿੱਤੇ ਗਏ ਹਨ।
ਮਹਾਰਾਸ਼ਟਰ ਅਤੇ ਕਰਨਾਟਕ ਵਿੱਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ । ਮੁੰਬਈ ਦੇ ਕਈ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ । ਇੱਥੋਂ ਤੱਕ ਕਿ ਮੁੰਬਈ ਲੋਕਲ ਨੂੰ ਵੀ ਕੁਝ ਰੂਟਾਂ ‘ਤੇ ਬੰਦ ਕਰ ਦਿੱਤਾ ਗਿਆ ਹੈ । ਇਸ ਸਥਿਤੀ ਵਿੱਚ ਬੱਚਿਆਂ ਦਾ ਸਕੂਲ ਜਾਣਾ ਸੰਭਵ ਨਹੀਂ ਸੀ । ਮੁੰਬਈ ਦੇ ਜ਼ਿਆਦਾਤਰ ਖੇਤਰਾਂ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ। ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਦੇ ਨਾਲ-ਨਾਲ ਉੱਤਰ ਪ੍ਰਦੇਸ਼, ਕਰਨਾਟਕ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਸਕੂਲਾਂ ਵਿੱਚ ਵੀ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।